Sunday, October 4Malwa News
Shadow

Tag: breaking news

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

Local
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ&nbs...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

Local
ਜੈਤੋ, 7 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤ...
ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

Health
ਸਰੀਰ ਨੂੰ ਚੰਗੀ ਸਿਹਤ ਅਤੇ ਮਜ਼ਬੂਤ ​​ਮਾਸਪੇਸ਼ੀਆਂ ਲਈ ਢੁਕਵੇਂ ਪ੍ਰੋਟੀਨ ਦੀ ਲੋੜ ਹੁੰਦੀ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਪ੍ਰੋਟੀਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਾਲ ਖਾਣੀ ਚਾਹੀਦੀ ਹੈ ਜਾਂ ਅੰਡੇ। ਦੋਵਾਂ ਵਿੱਚੋਂ ਕਿਸ ਵਿੱਚ ਜ਼ਿਆਦਾ ਪ੍ਰੋਟੀਨ ਹੁੰਦਾ ਹੈ? ਕਿਹੜਾ ਸਰੀਰ ਨੂੰ ਜ਼ਿਆਦਾ ਲਾਭ ਪ੍ਰਦਾਨ ਕਰਦਾ ਹੈ? ਆਓ ਜਾਣਦੇ ਹਾਂ... ਸਰੀਰ ਲਈ ਪ੍ਰੋਟੀਨ ਕਿਉਂ ਮਹੱਤਵਪੂਰਨ? ਪ੍ਰੋਟੀਨ ਸਰੀਰ ਦੇ ਹਰ ਸੈੱਲ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਮਾਸਪੇਸ਼ੀਆਂ ਦੇ ਵਿਕਾਸ, ਟਿਸ਼ੂ ਮੁਰੰਮਤ, ਇਮਿਊਨਿਟੀ ਨਿਰਮਾਣ ਅਤੇ ਹਾਰਮੋਨਲ ਸੰਤੁਲਨ ਸਮੇਤ ਕਈ ਕਾਰਜਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰੋਟੀਨ ਹੱਡੀਆਂ, ਚਮੜੀ ਅਤੇ ਵਾਲਾਂ ਦੀ ਸਿਹਤ ਲਈ ਵੀ ਜ਼ਰੂਰੀ ਹੈ। ਇਹ ਜ਼ਖ਼ਮਾਂ ਨੂੰ ਤੇਜ਼ੀ ਨਾਲ ਠੀਕ ਕਰਨ ਵਿੱਚ ਮਦਦ ਕਰਦਾ ਹੈ, ਵਾਇਰਸਾਂ ਅਤੇ ਬੈਕਟੀਰੀਆ ਨਾਲ ਲੜਨ ਵਾਲੇ ਐਂਟੀਬਾਡੀਜ਼ ਪੈਦਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। 150-200 ਗ੍ਰਾਮ ਪੱਕੀ ਹੋਈ ਦਾਲ ਵਿੱਚ ਲਗਭਗ 8 ਤੋਂ 12 ਗ੍ਰਾਮ ਪ੍ਰੋਟੀਨ ਹੁੰਦਾ ਹੈ। ਹਾਲਾਂਕਿ, ਇਹ ਮਾਤ...
ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

Entertainment
Kroll India Celebrity Brand Valuation 2025: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਹ ਕਿਸੇ ਫਿਲਮ ਲਈ ਨਹੀਂ, ਸਗੋਂ Kroll India Celebrity Brand Valuation 2025 ਰੈਂਕਿੰਗ ਲਈ ਸੁਰਖੀਆਂ ਵਿੱਚ ਹਨ। Brand Valuation ਦੇ ਮਾਮਲੇ ਵਿੱਚ 'ਕਿੰਗ ਖਾਨ' ਦੇਸ਼ ਦੇ ਚੋਟੀ ਦੇ ਸੈਲੀਬ੍ਰਿਟੀ ਵਜੋਂ ਉਭਰਿਆ ਹੈ। Kroll India Celebrity Brand Valuation 2025 ਦੀ ਰਿਪੋਰਟ ਦੇ ਅਨੁਸਾਰ ਸ਼ਾਹਰੁਖ ਖਾਨ ਨੇ ਕ੍ਰਿਕਟਰ ਵਿਰਾਟ ਕੋਹਲੀ ਨੂੰ ਪਛਾੜਦੇ ਹੋਏ ਲਗਭਗ 1,691 ਕਰੋੜ ਦੇ ਨਾਲ ਪਹਿਲੇ ਸਥਾਨ 'ਤੇ ਕਬਜ਼ਾ ਕੀਤਾ। ਇਸ ਦੌਰਾਨ ਰਣਵੀਰ ਸਿੰਘ ਦੂਜੇ ਸਥਾਨ 'ਤੇ ਰਿਹਾ ਅਤੇ ਵਿਰਾਟ ਕੋਹਲੀ ਤੀਜੇ ਸਥਾਨ 'ਤੇ ਰਿਹਾ। ਰਿਪੋਰਟ ਵਿੱਚ ਰਣਵੀਰ ਸਿੰਘ ਦੀ 162.9 ਮਿਲੀਅਨ ਡਾਲਰ ਦੱਸੀ ਗਈ ਹੈ, ਜੋ ਉਸਨੂੰ ਸ਼ਾਹਰੁਖ ਖਾਨ ਤੋਂ ਸਿਰਫ਼ ਇੱਕ ਸਥਾਨ ਹੇਠਾਂ ਰੱਖਦੀ ਹੈ, ਜਦੋਂ ਕਿ ਵਿਰਾਟ ਕੋਹਲੀ 158.4 ਮਿਲੀਅਨ ਡਾਲਰ ਨਾਲ ਤੀਜੇ ਸਥਾਨ 'ਤੇ ਖਿਸਕ ਗਿਆ ਹੈ। ਚੌਥੇ ਅਤੇ ਪੰਜਵੇਂ ਸਥਾਨ ਦੇ ਸੰਬੰਧ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ, ਜਿਸਨੂੰ...
ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਵਧੀਆ ਤਰੀਕੇ ਨਾਲ ਹੋਵੇ ਲਾਗੂਕਰਨ: ਕੇਂਦਰੀ ਮੰਤਰੀ ਸੀ.ਆਰ. ਪਾਟਿਲ

ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਵਧੀਆ ਤਰੀਕੇ ਨਾਲ ਹੋਵੇ ਲਾਗੂਕਰਨ: ਕੇਂਦਰੀ ਮੰਤਰੀ ਸੀ.ਆਰ. ਪਾਟਿਲ

Haryana
ਚੰਡੀਗੜ੍ਹ, 7 ਅਗਸਤ - ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਵੀਰਵਾਰ ਦੇਰ ਸ਼ਾਮ ਨੂੰ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਜਲ ਜੀਵਨ ਮਿਸ਼ਨ 2.0 ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਵਿੱਚ ਹਰਿਆਣਾ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਮੌਜੂਦ ਸਨ। ਇਸ ਦੌਰਾਨ ਕੇਂਦਰੀ ਮੰਤਰੀ ਸ਼੍ਰੀ ਸੀ.ਆਰ. ਪਾਟਿਲ ਨੇ ਕਿਹਾ ਕਿ ਹਰਿਆਣਾ ਵਿੱਚ ਜਲ ਜੀਵਨ ਮਿਸ਼ਨ 2.0 ਦਾ ਹੋਰ ਬਿਹਤਰ ਤਰੀਕੇ ਨਾਲ ਲਾਗੂਕਰਨ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਦਾ ਪਾਣੀ ਮਿਲੇ, ਉਨ੍ਹਾਂ ਦੀ ਇਹ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਲ ਜੀਵਨ ਮਿਸ਼ਨ 2.0 ਨਾਲ ਜੁੜੀਆਂ ਹਰਿਆਣਾ ਦੀਆਂ ਜੋ ਵੀ ਯੋਜਨਾਵਾਂ ਉਨ੍ਹਾਂ ਦੇ ਸਾਹਮਣੇ ਆਉਣਗੀਆਂ, ਉਨ੍ਹਾਂ ਉੱਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਵੀ. ਸੋਮੰਨਾ ਅਤੇ ਕੇਂਦਰੀ ਊਰਜਾ, ਆਵਾਸ ਅਤੇ ਸ਼ਹਿਰੀ ਕਾਰਜ ਮੰਤਰੀ ਤੇ ਕਰਨਾਲ ਲੋਕ ਸਭਾ ਦੇ ਸੰਸਦ ਮੈਂਬਰ ਸ਼੍ਰੀ ਮਨੋਹਰ ਲਾਲ, ਹਰਿਆਣਾ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਅਤੇ ਲੋਕ ...
ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀਮਤੀ ਜੀ. ਅਨੁਪਮਾ, ਜੋ ਮੌਜੂਦਾ ਸਮੇਂ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਅਤੇ ਨਾਗਰਿਕ ਉਡਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਹਨ, ਨੂੰ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਸ਼੍ਰੀ ਸੀ.ਜੀ. ਰਜਨੀ ਕਾਂਥਨ, ਜਿਨ੍ਹਾਂ ਕੋਲ ਮੌਜੂਦਾ ਸਮੇਂ ਵਿੱਚ ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ, ਕੇਂਦਰੀ ਪ੍ਰੀਖਿਆ ਕਮੇਟੀ ਦੇ ਸਕੱਤਰ ਅਤੇ ਖਣ ਅਤੇ ਭੂ-ਵਿਗਿਆਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਚਾਰਜ ਹੈ, ਹੁਣ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵੀ ਹੋਣਗੇ। ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿੱਚ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਦੀ ਦੁਰਵਰਤੋਂ, ਖਾਸ ਕਰਕੇ ਸਬਲੈਟਿੰਗ (ਕਿਰਾਏ ਉੱਤੇ ਦੇਣ) ਉੱਤੇ ਰੋਕ ਲਗਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਅਜਿਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਸੈਲਫ-ਸਰਟੀਫਿਕੇਸ਼ਨ (ਸਵੈ-ਪ੍ਰਮਾਣੀਕਰਨ) ਲੈਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਜਾਂ ਰਾਜ ਸਰਕਾਰ ਵੱਲੋਂ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰੇਕ ਅਲਾਟੀ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਉਸ ਨੇ ਅਲਾਟ ਕੀਤਾ ਗਿਆ ਸਰਕਾਰੀ ਘਰ ਕਿਸੇ ਹੋਰ ਵਿਅਕਤੀ ਨੂੰ ਕਿਰਾਏ ਉੱਤੇ ਨਹੀਂ ਦਿੱਤਾ ਹੈ ਅਤੇ ਉਹ ਖੁਦ ਉਸੇ ਰਿਹਾਇਸ਼ ਵਿੱਚ ਰਹਿ ਰਿਹਾ ਹੈ। ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਯੂ.ਟੀ. ਚੰਡੀਗੜ੍ਹ ਦੀ ਹਾਊਸ ਅਲਾਟਮੈਂਟ ਕਮੇਟੀ ਦੇ ਸਕੱਤਰ ਨੇ ਸਰਕਾਰ ਨੂੰ ਜਾਣੂ ਕਰਵਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਪ੍ਰਸ਼ਾ...
ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

Haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰਿਆਣਾ ਦਾ ਹਰ ਪਰਿਵਾਰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਾਵੇ ਅਤੇ ਉਸਦੀ ਦੇਖਭਾਲ ਵੀ ਯਕੀਨੀ ਬਣਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਵਾਤਾਵਰਣ, ਵਣ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ੍ਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁੱਖ ਮੰਤਰੀ ਨੇ ਪ੍ਰੋਗਰਾਮ ਵਾਲੀ ਥਾਂ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਬੂਟੇ ਲਗਾਏ। ਉਨ੍ਹਾਂ ਮੌਜੂਦ ਲੋਕਾਂ ਨੂੰ ‘ਇੱ...
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

Local
ਮਾਲੇਰਕੋਟਲਾ, 6 ਅਗਸਤ:                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ, ਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।                     ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਆਈ.ਟੀ.ਆਈ., ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱ...