ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ
ਫਰੀਦਕੋਟ, 12 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼ ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ...