ਪੰਜਾਬ ‘ਚ ਨਰਮੇ ਹੇਠਲੇ ਰਕਬੇ ਵਿਚ ਵਾਧੇ ਦਾ ਟੀਚਾ : ਖੁੱਡੀਆਂ
ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ...