Sunday, October 4Malwa News
Shadow

Tag: breaking news

ਵਿਭਾਗੀ ਪ੍ਰੀਖਿਆ ਦੀ ਡੇਟ ਬਦਲੀ

ਵਿਭਾਗੀ ਪ੍ਰੀਖਿਆ ਦੀ ਡੇਟ ਬਦਲੀ

Hot News
ਚੰਡੀਗੜ੍ਹ, 7 ਮਾਰਚ: ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਤੇ ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਪ੍ਰੀਖਿਆ ਪ੍ਰਸ਼ਾਸਕੀ ਕਾਰਨਾਂ ਕਰਕੇ ਹੁਣ 1 ਅਪ੍ਰੈਲ, 2025 ਤੋਂ 5 ਅਪ੍ਰੈਲ, 2025 ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆ ਪਹਿਲਾਂ 7 ਅਪ੍ਰੈਲ, 2025 ਤੋਂ 11 ਅਪ੍ਰੈਲ, 2025 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ 26, ਚੰਡੀਗੜ੍ਹ ਵਿਖੇ ਹੋਣੀ ਸੀ। ਦੱਸਣਯੋਗ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕਰ ਦਿੱਤਾ ਹੈ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ। ਹਾਲਾਂਕਿ ਜਿਨ੍ਹਾਂ ਬਿਨੈਕਾਰਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ, ਉਹ 16 ਮਾਰਚ, 2025 ਤੱਕ ਅਪਲਾਈ ਕਰ ਸਕਦੇ ਹਨ।...

ਗਰੀਬ ਪਰਿਵਾਰ ਦੇ ਮੁਖੀ ਦੀ ਮੌਤ ‘ਤੇ ਮਿਲਣਗੇ 20 ਹਜਾਰ ਰੁਪਏ

Hot News
ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਮੌਤ (ਕੁਦਰਤੀ ਜਾਂ ਹੋਰ ਕਾਰਨ ਕਰਕੇ) ਹੋਣ ਦੀ ਸਥਿਤੀ ਵਿੱਚ ਗਰੀਬ ਪਰਿਵਾਰ ਨਿਰਧਾਰਿਤ ਯੋਗਤਾਵਾਂ ਪੂਰੀ ਕਰਨ 'ਤੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਮਹਿਲਾ, ਜੋ ਘਰ ਦੀ ਆਮਦਨ ਦਾ ਸਰੋਤ ਹੋਵੇ, ਉਹ ਵੀ ਘਰ ਦੀ ਕਮਾਉ ਮੁੱਖੀ ਮੰਨੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਇਹ ਮਦਦ ਦਿੱਤੀ ਜਾਵੇਗੀ।ਇਸ ਸਕੀਮ ਅਧੀਨ ਪਰਿਵਾਰ ਸ਼ਬਦ ਵਿੱਚ ਪਤੀ-ਪਤਨੀ, ਛੋਟੇ ਬੱਚੇ, ਅਣ-ਵਿਆਹੀਆਂ ਲੜਕੀਆਂ, ਆਸ਼ਰਿਤ ਮਾਤਾ-ਪਿਤਾ ਕਵਰ ਹੋਣਗੇ। ਜੇਕਰ ਅਣਵਿਆਹੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ਦੇ ਪਰਿਵਾਰ ਵਿੱਚ ਛੋਟੇ ਭਰਾ/ਭੈਣ ਜਾਂ ਆਸ਼ਰਿਤ ਮਾਤਾ-ਪਿਤਾ ਨੂੰ ਇਹ ਸਹਾਇਤਾ ਮਿਲੇਗ...

ਨਸ਼ੇ ‘ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨਾਲ ਸਮਝੌਤਾ

Breaking News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ ਭਰ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ 10 ਘੰਟੇ ਦਾ ਵਿਆਪਕ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ ਸ਼ੁਰੂ ਕੀਤਾ ਜਾਵੇਗਾ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ, ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਸੰਜੀਵ ਪੁਰੀ ਅਤੇ ਡਾਇਰੈਕਟਰ ਈਐਮਆਰਸੀ ਪਟਿਆਲਾ ਦਲਜੀਤ ਅਮੀ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਸੂਬੇ ਦੀ ਵਿਆਪਕ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਹਿੱਸਾ...

10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

Hot News
ਸ੍ਰੀ ਮੁਕਤਸਰ ਸਾਹਿਬ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਮਿਲੀ ਜਾਣਕਾਰੀ ‘ਤੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ 'ਚੋਂ 10.5 ਕਿਲੋ ਅਫੀਮ ਅਤੇ 35000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜੂ ਵਜੋਂ ਹੋਈ ਹੈ, ਜੋ ਕਿ ਪਿੰਡ ਭਗਵਾਨਪੁਰਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮਲੋਟ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਹਿ ਰਿਹਾ ਹੈ। ਅਫੀਮ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਟੀਵੀਐਸ ਅਪਾਚੇ ਮੋਟਰਸਾਈਕਲ (ਰਜਿਸਟ੍ਰੇਸ਼ਨ ਨੰਬਰ ਪੀਬੀ 08 ਈਐਸ 4930) ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਸ੍ਰੀ ਮੁਕਤਸਰ ...

ਖੇਤੀਬਾੜੀ ਬੁਨਿਆਦੀ ਢਾਂਚੇ ‘ਚ ਪੰਜਾਬ ਨੇ ਹਾਸਲ ਕੀਤਾ ਮੋਹਰੀ ਸਥਾਨ

Hot News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੀ ਸੁਹਿਰਦ ਨਿਗਰਾਨੀ ਹੇਠ ਪੰਜਾਬ ਸਰਕਾਰ, ਬਾਗਬਾਨੀ ਖੇਤਰ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਬਾਗਬਾਨੀ ਵਿਭਾਗ, ਜੋ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ਼.) ਲਾਗੂ ਕਰਨ ਲਈ ਨੋਡਲ ਏਜੰਸੀ ਵੀ ਹੈ, ਨੇ ਸ਼ੁੱਕਰਵਾਰ ਨੂੰ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਚੋਟੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਇੱਕ ਸੂਬਾ ਪੱਧਰੀ ਸੰਮੇਲਨ ਕਰਵਾਇਆ। ਇਸ ਸਮਾਗਮ ਵਿੱਚ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਸ੍ਰੀ ਮੁਹੰਮਦ ਤਇਆਬ, ਸਕੱਤਰ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ, ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਏ.ਆਈ.ਐਫ਼. ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬ...

ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਗੁਰਦਾਸਪੁਰ ਦੀ ਇੱਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਹੈ ਤੇ ਏ.ਐਸ.ਆਈ. ਸੁਖਰਾਜ ਸਿੰਘ ਉਸ ਦੇ ਕੇਸ ਦਾ ਜਾਂਚ ਅਧਿਕਾਰੀ (ਆਈ.ਓ.) ਹੈ ਅਤੇ ਉਸ ਨੇ ਜਾਂਚ ਦੌਰਾਨ ਉਸ ਦਾ ਪੱਖ ਲੈਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਅਤੇ ਇਸ ਸਬੰਧੀ ਮਿਲੇ ਸਬੂਤਾਂ ਦੀ ਜਾਂਚ ਉਪਰੰ...

ਸੱਤਵੇਂ ਦਿਨ 687 ਛਾਪੇਮਾਰੀਆਂ ਤੋਂ ਬਾਅਦ 111 ਨਸ਼ਾ ਤਸਕਰਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਨੂੰ ,ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-9’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਸਰਹੱਦੀ ਜ਼ਿਲਿ੍ਹਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਾਰੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਏ ਜਾਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾਵੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ...

ਪਿੰਡ ਪੱਧਰ ’ਤੇ ਬਣਾਈਆਂ ਜਾਣਗੀਆਂ 15 ਮੈਂਬਰੀ ਕਮੇਟੀਆਂ: ਡਾ. ਬਲਬੀਰ ਸਿੰਘ

Hot News
ਬਰਨਾਲਾ, 7 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਸੰਚਾਲਕਾਂ ਨਾਲ ਵੀ ਮੀਟਿੰਗਾਂ ਕੀਤੀਆਂ।ਡਾ. ਬਲਬੀਰ ਸਿੰਘ ਨੇ ਕਿਹਾ ਕਿ, ਨਸ਼ਿਆਂ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਤੱਕ ਹੀ ਸੀਮਤ ਨਹੀਂ ਸਗੋਂ ਪੰਜਾਬ ਸਰਕਾਰ ਇੱਕ ਕਦਮ ਅੱਗੇ ਵਹ ਵਧੀ ਹੈ ਅਤੇ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਰੁਜ਼ਗਾਰ ਦੇ ਮੌਕਿਆਂ ਲਈ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਹਰ ਪਿੰਡ ਵਿੱਚ ਜਲਦੀ ਹੀ 15 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ,ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੀਆਂ ਅਤੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਸੁਚੇਤ ਕਰਨਗੀਆਂ। ਮੰਤਰੀ ਨੇ ਨਸ਼ਾ...

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ:  ਤਰੁਨਪ੍ਰੀਤ ਸਿੰਘ ਸੌਂਦ

Hot News
ਬਠਿੰਡਾ, 7 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲਵੇ ਦੇ ਦਿਲ ਬਠਿੰਡਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ।ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ...

ਪੰਜਾਬ ਦੇ 161 ਸਰਕਾਰੀ ਸਕੂਲਾਂ ਨੂੰ ਮਿਲੇ ਬੈਸਟ ਸਕੂਲ ਐਵਾਰਡ

Breaking News
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ "ਬੈਸਟ ਸਕੂਲ ਐਵਾਰਡ" ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵ...