ਧੀ ਨਾਲ ਲਗਾਤਾਰ 7 ਸਾਲ ਜਬਰ ਜਨਾਹ ਕਰਦਾ ਰਿਹਾ ਪਿਤਾ
ਜਲੰਧਰ : ਪੰਜਾਬ ਵਿਚ ਵੀ ਇਕ ਬੇਹੱਦ ਸ਼ਰਮਨਾਕ ਕਾਰਨਾਮਾਂ ਸਾਹਮਣੇ ਆਇਆ ਹੈ ਜਦੋਂ ਇਕ ਪਿਓ ਆਪਣੀ ਹੀ ਧੀ ਨਾਲ ਲਗਾਤਾਰ 7 ਸਾਲ ਤੱਕ ਜਬਰ ਜਨਾਹ ਕਰਦਾ ਰਿਹਾ। ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਹੁਣ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਦੀ ਉਮਰ 42 ਸਾਲ ਦੱਸੀ ਜਾ ਰਹੀ ਹੈ, ਜਦਕਿ ਪੀੜਤ ਲੜਕੀ ਦੀ ਉਮਰ ਅਜੇ 19 ਸਾਲ ਹੈ। ਲੜਕੀ ਦੀ ਮਾਂ ਦੇ ਬਿਆਨਾਂ ਅਨੁਸਾਰ ਲੜਕੀ ਅਜੇ 12 ਸਾਲ ਦੀ ਹੀ ਸੀ ਜਦੋਂ ਉਸਦੇ ਪਿਤਾ ਨੇ ਉਸ ਨਾਲ ਜਬਰ ਜਨਾਹ ਕਰਨਾ ਸ਼ੁਰੂ ਕਰ ਦਿੱਤਾ ਸੀ। ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਨੂੰ ਹੁਣ ਲੜਕੀ ਨੇ ਦੱਸਿਆ ਕਿ ਉਸਦਾ ਪਿਤਾ ਪਿਛਲੇ 7 ਸਾਲ ਤੋਂ ਉਸ ਨਾਲ ਜਬਰ ਜਨਾਹ ਕਰਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਲੜਕੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਪਿਤਾ ਨੇ ਲੜਕੀ ਨੂੰ ਡਰਾ ਕੇ ਰੱਖਿਆ ਹੋਇਆ ਸੀ ਕਿ ਜੇਕਰ ਉਸ ਨੇ ਇਸ ਸਬੰਧੀ ਕਿਸੇ ਕੋਲ ਗੱਲ ਕੀਤੀ ਤਾਂ ਉਸ ਨੂੰ ਜਾਨੋ ਮਾਰ ਦੇਵੇਗਾ। ਹੁਣ ਜਦੋਂ ਲੜਕੀ ਨੇ ਆਪਣੀ ਮਾਂ ਨਾਲ ਸਾਰੀ ਗੱਲ ਸਾਂਝੀ ਕੀਤੀ ਤਾਂ ਲੜਕੀ ਦੀ ਮਾਂ ਨੇ ਜਲੰਧਰ ਦੀ ਪੁਲੀਸ ਚੌਕੀ ਪਰਾਗਪੁਰ ਵ...