
ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ
ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ 'ਤੇ ਵੀ ਅਫ਼ਸੋਸ ਜਤਾਇਆ। ਰੈਲੀ ਗਰਾਊਂਡ ਵਿੱਚ ਪਹੁੰਚਣ ਤੋਂ ਪਹਿਲਾਂ ਮਾਨ ਨੇ ਗੁਰਦਾਸਪੁਰ ਦੇ ਇਤਿਹਾਸਕ ਹਨੂੰਮਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ।
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣ ਜਿੱਤਣ ਜਾਂ ਕਿਸੇ ਨੂੰ ਹਰਾਉਣ ਦੀ ਨਹੀਂ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਸਾਡੇ ਲਈ ਆਖ਼ਰੀ ਮੌਕਾ ਹੈ। ਇਹ ਚੋਣ ਸਾਡੇ ਲੋਕਤੰਤਰ ਨੂੰ ਬਚਾਉਣ ਦਾ ਇੱਕ ਮੌਕਾ ਹੈ, ਜੇਕਰ ਨਫ਼ਰਤ ਫੈਲਾਉਣ ਵਾਲੇ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਸਾਡੇ ਲੋਕਤੰਤਰ ਨੂੰ ਖ਼ਤਮ ਕਰ ਦੇਣਗੇ ਅਤੇ ਭਾਰਤ ਨੂੰ ਤਾਨਾਸ਼ਾਹੀ ਦੇਸ਼ ਬਣਾ ਦੇਣਗੇ, ਸਾਡੇ ਦੇਸ਼ ਵਿੱਚ ਮ...