
ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਈ ਸੁਧਾਰ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ।
ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪ...