ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ
ਚੰਡੀਗੜ੍ਹ, 6 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ...