
ਰਿਸ਼ਵਤ ਲੈਣ ਵਾਲਾ ਪੁਲੀਸ ਵਾਲਾ ਹੀ ਚੁੱਕ ਲਿਆ ਵਿਜੀਲੈਂਸ ਨੇ
ਜਲੰਧਰ, 22 ਜਨਵਰੀ : ਵਿਜੀਲੈਂਸ ਨੇ ਇੱਕ ਔਰਤ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸਿਪਾਹੀ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਿਹਾ ਸੀ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਪੰਜਾਬ ਵਿਜੀਲੈਂਸ ਨੇ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤੈਨਾਤ ਹੈ। ਵਿਜੀਲੈਂਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤੈਨਾਤ ਸਿਪਾਹੀ ਕਿੰਦਰ ਸਿੰਘ ਨੂੰ ਇੱਕ ਔਰਤ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਬਲਜਿੰਦਰ ਸਿੰਘ ਮੱਲੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਦੋਸ਼ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਨੂੰ ਡਰਾ ਧਮਕਾ ਕੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।ਵਿਜੀਲੈਂਸ ਬੁਲਾਰੇ ਨੇ ਦੱਸ...