Friday, September 19Malwa News
Shadow

Tag: crime news

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿ...
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab News
ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪ...