Friday, September 19Malwa News
Shadow

Tag: delhi election results

ਦਿੱਲੀ ‘ਚ ਭਾਜਪਾ ਦੀ ਜਿੱਤ ਪਿਛੋਂ ਕੇਜਰੀਵਾਲ ਦਾ ਵੱਡਾ ਬਿਆਨ

ਦਿੱਲੀ ‘ਚ ਭਾਜਪਾ ਦੀ ਜਿੱਤ ਪਿਛੋਂ ਕੇਜਰੀਵਾਲ ਦਾ ਵੱਡਾ ਬਿਆਨ

Breaking News
ਨਵੀਂ ਦਿੱਲੀ, 8 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਪਿਛੋਂ ਬਿਆਨ ਜਾਰੀ ਕਰਕੇ ਦਿੱਲੀ ਵਾਸੀਆਂ ਦਾ ਫਤਵਾ ਮਨਜੂਰ ਕਰਦਿਆਂ ਭਾਜਪਾ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਆਸ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ ਵਲੋਂ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾ ਦੌਰਾਨ ਦਿਨ ਰਾਤ ਮਿਹਨਤ ਕੀਤੀ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਹਨ ਅਤੇ ਮੁਫਤ ਬਿਜਲੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਵਲੋਂ ਦਿੱਤਾ ਗਿਆ ਫਤਵਾ ਉਨ੍ਹਾਂ ਨੂੰ ਮਨਜੂਰ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਲਈ ਹਮੇਸ਼ਾਂ ਇਸੇ ਤਰਾਂ ਸੇਵਾ ਕਰਦੇ ਰਹਿਣਗੇ। https://youtu.be/EP2NV6AovtQ...