
ਡੇਰਾ ਮੁਖੀ ਨੂੰ ਵੱਡਾ ਝਟਕਾ : ਸਰਕਾਰ ਵਲੋਂ ਬੇਅਦਬੀ ਦੇ ਮਾਮਲੇ ‘ਚ ਕੇਸ ਚਲਾਉਣ ਦੀ ਮਨਜੂਰੀ
ਚੰਡੀਗੜ੍ਹ 22 ਅਕਤੂਬਰ : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਵਿੱਚ ਉਨ੍ਹਾਂ 'ਤੇ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ, ਹੁਣ ਫਰੀਦਕੋਟ ਦੀ ਅਦਾਲਤ ਵਿੱਚ ਉਨ੍ਹਾਂ 'ਤੇ ਮੁਕੱਦਮਾ ਚੱਲੇਗਾ। ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਪੁੱਛ-ਗਿੱਛ ਵੀ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ, ਜਦੋਂ ਲਗਭਗ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਖਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਪ੍ਰਮੁੱਖ ਨੂੰ ਨੋਟਿਸ ਜਾਰੀ ਕਰ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ।ਬੇਅਦਬੀ ਦਾ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉੱਠਿਆ ਸੀ। ਕਾਂਗਰਸ ਦੇ ਵਿਧਾਇਕਾਂ ਨੇ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਡੇਰਾ ਮੁਖੀ ਦੀ ਫਾਈਲ ਲਗਭਗ ਢਾਈ ਸਾਲ ਤੋਂ ਸੀਐੱਮ ਦਫ਼ਤਰ ਵਿੱਚ ਪਈ ਹੋਈ ਹੈ। ਸੀਐੱਮ ਕੋਲ ਹੀ ਗ੍ਰ...