Friday, November 7Malwa News
Shadow

Tag: Dr. Ravjot Singh

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿ...