
ਡਰੱਗ ਸਪਲਾਈ ਦੇ ਦੋਸ਼ੀ ਡੀ.ਐਸ.ਪੀ. ਖਿਲਾਫ ਪਰਚਾ ਦਰਜ
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।
ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ 1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ...