ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ
ਚੰਡੀਗੜ੍ਹ, 12 ਮਾਰਚ 2026:ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਤੇ 'ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, "ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼ਾ...
