Saturday, March 22Malwa News
Shadow

Tag: election commission

ਚੋਣ ਕਮਿਸ਼ਨ ਨੇ ਮੰਗੀ ਪੰਜਾਬ ਦੇ ਡੀ.ਜੀ.ਪੀ. ਤੋਂ ਰਿਪੋਰਟ

ਚੋਣ ਕਮਿਸ਼ਨ ਨੇ ਮੰਗੀ ਪੰਜਾਬ ਦੇ ਡੀ.ਜੀ.ਪੀ. ਤੋਂ ਰਿਪੋਰਟ

Punjab News
ਚੰਡੀਗੜ੍ਹ, 6 ਮਈ : ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। ...
ਚੋਣ ਜਾਬਤੇ ਦੀ ਉਲੰਘਣਾ ਖਿਲਾਫ ਲਿਆ ਚੋਣ ਕਮਿਸ਼ਨ ਨੇ ਸਟੈਂਡ

ਚੋਣ ਜਾਬਤੇ ਦੀ ਉਲੰਘਣਾ ਖਿਲਾਫ ਲਿਆ ਚੋਣ ਕਮਿਸ਼ਨ ਨੇ ਸਟੈਂਡ

Punjab News
ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।  ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚ...
ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

Hot News
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ...
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

Breaking News
ਚੰਡੀਗੜ੍ਹ, 25 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭ...