ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ...