Saturday, September 19Malwa News
Shadow

Tag: FivBreaking news

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼

Local
ਫ਼ਰੀਦਕੋਟ, 19 ਸਤੰਬਰ 2026 ( ) ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ, ਪ੍ਰਿੰਸੀਪਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਸ੍ਰੀ ਰਾਜੇਸ਼ ਮੋਹਨ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।             ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਸ ਦੀ ਸੋਚ ਨੂੰ ਵਿਸ਼ਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤ ਸਾਨੂੰ ਆਪਣ...