
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ
ਚੰਡੀਗੜ੍ਹ, 4 ਮਈ, 2024 - ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ ਸ਼੍ਰੀ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿੱਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਨੂੰ ਮਹੱਤਵਪੂਰਨ ਦੇਣ ਦਿੱਤੀ ਹੈ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ।
ਸਨਮਾਨ ਪ੍ਰਾਪਤ ਕਰਨ ਉਪਰੰਤ ਵਿਸ਼ਵ ਗੱਤਕਾ ਫੈਡਰੇਸ਼...