Sunday, March 23Malwa News
Shadow

Tag: global sikh council

ਪ੍ਰਧਾਨ ਮੰਤਰੀ ਮੋਦੀ ਨਿੱਜੀ ਦਖ਼ਲ ਦੇ ਕੇ ਸ਼ਿਲਾਂਗ ਦਾ ਗੁਰਦੁਆਰਾ ਢਾਹੁਣ ਤੋਂ ਰੋਕਣ : ਗਲੋਬਲ ਸਿੱਖ ਕੌਂਸਲ

ਪ੍ਰਧਾਨ ਮੰਤਰੀ ਮੋਦੀ ਨਿੱਜੀ ਦਖ਼ਲ ਦੇ ਕੇ ਸ਼ਿਲਾਂਗ ਦਾ ਗੁਰਦੁਆਰਾ ਢਾਹੁਣ ਤੋਂ ਰੋਕਣ : ਗਲੋਬਲ ਸਿੱਖ ਕੌਂਸਲ

Global News
ਚੰਡੀਗੜ੍ਹ, 7 ਅਕਤੂਬਰ, - 30 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੇਘਾਲਿਆ ਸੂਬੇ ਦੀ ਰਾਜਧਾਨੀ ਸ਼ਿਲਾਂਗ ਵਿੱਚ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਢਾਹੁਣ ਤੋਂ ਰੋਕਣ ਲਈ ਤੁਰੰਤ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਹੈ। ਕੌਂਸਲ ਨੇ ਜ਼ੋਰ ਦੇ ਕੇ ਕਿਹਾ ਕਿ 1874 ਵਿੱਚ ਸਥਾਪਿਤ ਇਹ ਗੁਰਦੁਆਰਾ ਸਿੱਖਾਂ ਲਈ ਡੂੰਘੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਦਾ ਹੈ ਅਤੇ ਰਾਜ ਸਰਕਾਰ ਦੀ ਗੈਰਮਾਨਵੀ ਸ਼ਹਿਰੀ ਵਿਕਾਸ ਯੋਜਨਾ ਕਾਰਨ ਇਹ ਅਸਥਾਨ ਖਤਰੇ ਵਿੱਚ ਹੈ।             ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਓਬੀਈ ਨੇ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਹਮਾਇਤ ਵਾਲੀ ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਬੜਾ ਬਾਜ਼ਾਰ ਸਥਿਤ ਪੰਜਾਬੀ ਕਲੋਨੀ ਸਮੇਤ ਉਥੇ ਸਥਿਤ ਦੋ ਸਦੀਆਂ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦਾ ਫੈਸਲਾ ਲਿਆ ਹੈ ਜਿੱਥੇ ਲ...
ਗਲੋਬਲ ਸਿੱਖ ਕੌਂਸਲ ਵੱਲੋਂ ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ

Hot News
ਚੰਡੀਗੜ੍ਹ, 28 ਸਤੰਬਰ, 2024 – 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬ...