Saturday, January 25Malwa News
Shadow

Tag: gurmeet singh khudian

ਪਸ਼ੂਆਂ ਨੂੰ ਸੱਪ ਦੇ ਡੰਗਣ ਦਾ ਇਲਾਜ਼ ਹੁਣ ਹੋਵੇਗਾ ਮੁਫਤ

ਪਸ਼ੂਆਂ ਨੂੰ ਸੱਪ ਦੇ ਡੰਗਣ ਦਾ ਇਲਾਜ਼ ਹੁਣ ਹੋਵੇਗਾ ਮੁਫਤ

Breaking News
ਚੰਡੀਗੜ੍ਹ, 18 ਜਨਵਰੀ : ਪੰਜਾਬ ਵਿਚ ਹੁਣ ਜੇਕਰ ਕਿਸੇ ਪਸ਼ੂ ਨੂੰ ਸੱਪ ਵਲੋਂ ਡੰਗ ਲਿਆ ਜਾਂਦਾ ਹੈ ਤਾਂ ਜਿਲਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿਚ ਉਸ ਪਸ਼ੂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਸੱਪ ਦੇ ਡੰਗਣ ਦੇ ਇਲਾਜ਼ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਜਿਲਾ ਪੱਧਰ 'ਤੇ 22 ਪੌਲੀਕਲੀਨਿਕਾਂ ਅਤੇ ਤਹਿਸੀਲ ਪੱਧਰ 'ਤੇ ਬਣੇ 97 ਵੈਅਰਨਰੀ ਹਸਪਤਾਲਾਂ ਵਿਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਇਹ ਬਹੁਤ ਵੱਡੀ ਸਮੱਸਿਆ ਸੀ ਕਿ ਜਦੋਂ ਕਿਸੇ ਪਸ਼ੂ ਨੂੰ ਸੱਪ ਡੱਸ ਜਾਂਦਾ ਸੀ ਤਾਂ ਪਸ਼ੂ ਦਾ ਇਲਾਜ਼ ਬਹੁਤ ਮੁਸ਼ਕਲ ਹੁੰਦਾ ਸੀ। ਬਹੁਤੀ ਵਾਰ ਪਸ਼ੂ ਦੀ ਮੌਤ ਹੋ ਜਾਂਦੀ ਸੀ। ਇਸ ਲਈ ਸਰਕਾਰ ਨੇ ਡੇਅਰੀ ਦੇ ਧੰਦੇ ਨਾਲ ਜੁੜੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਸੱਪ ਦੇ ਡੱਸੇ ਦਾ ਇਲਾਜ਼ ਮ...
ਪੰਜਾਬ ਵਿਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇਦੀ ਪਿੜਾਈ

ਪੰਜਾਬ ਵਿਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇਦੀ ਪਿੜਾਈ

Breaking News
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਕੀਤਾ ਹੈ। ਖੇਤੀ ਮੰਤਰੀ ਵਲੋਂ ਲਏ ਗਏ ਨਵੇਂ ਫੈਸਲੇ ਅਨੁਸਾਰ ਪੰਜਾਬ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨੇ ਸਾਰੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨੇ ਦੀ ਖਰੀਦ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਨੇ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਹਰ ਮੁਸ਼ਕਲ ਦਾ ਤੁਰੰਤ ਹੱਲ ਕੀਤਾ ਜਾਵੇ। ਸ. ਗੁਰਮੀਤ ਸਿੰ...
ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

Breaking News
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣ...
ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

Punjab News
ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ। ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪ...
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ। ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ...
ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

Hot News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹ...
ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਟੀਮਾਂ ਗਠਿਤ: ਖੁੱਡੀਆਂ

ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਟੀਮਾਂ ਗਠਿਤ: ਖੁੱਡੀਆਂ

Breaking News
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ। ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ। ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿ...
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

Breaking News
ਚੰਡੀਗੜ੍ਹ, 23 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ। ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ...
ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

Breaking News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕ...