Sunday, March 23Malwa News
Shadow

Tag: hardeep singh mundian

ਮਾਲ ਮੰਤਰੀ ਨੇ ਮਾਰਿਆ ਤਹਿਸੀਲ ਦਫਤਰ ਵਿਚ ਛਾਪਾ

ਮਾਲ ਮੰਤਰੀ ਨੇ ਮਾਰਿਆ ਤਹਿਸੀਲ ਦਫਤਰ ਵਿਚ ਛਾਪਾ

Breaking News, Hot News
ਬਠਿੰਡਾ, 5 ਫਰਵਰੀ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਅਚਾਨਕ ਤਹਿਸੀਲਦਾਰ ਦਫਤਰ ਬਠਿੰਡਾ ਵਿਖੇ ਚੈਕਿੰਗ ਕੀਤੀ ਅਤੇ ਤਹਿਸੀਲ ਦਫਤਰ ਦੇ ਕੰਮਕਾਜ ਦਾ ਮੁਆਇਨਾ ਕੀਤਾ। ਇਸ ਦੌਰਾਨ ਮੰਤਰੀ ਨੇ ਜਾਇਦਾਦਾਂ ਵੇਚਣ ਅਤੇ ਖਰੀਦਣ ਵਾਲੇ ਵਿਅਕਤੀਆਂ ਪਾਸੋਂ ਅਫਸਰਾਂ ਦੀ ਫੀਡਬੈਕ ਵੀ ਲਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਤਹਿਸੀਲਦਾਰ ਦਫਤਰ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਮੌਕੇ ਖਰੀਦਦਾਰ ਅਤੇ ਵੇਚਣ ਵਾਲੇ ਦੋਵਾਂ ਦਾ ਹਾਜਰ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਦਫਤਰ ਵਿਚ ਲੱਗੇ ਸੀ ਸੀ ਟੀ ਵੀ ਕੈਮਰੇ ਹਮੇਸ਼ਾਂ ਚਾਲੂ ਹਾਲਤ ਵਿਚ ਰੱਖਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਮਾਲ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦਫਤਰ ਥੋੜੀ ਬਹੁਤੀ ਕਮੀ ਮਹਿਸੂਸ ਹੋਈ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਅਣਗ...
ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ...