Friday, September 19Malwa News
Shadow

Tag: harjinder dhami

ਮਹਿਲਾ ਕਮਿਸ਼ਨ ਨੇ ਨਹੀਂ ਦਿੱਤੀ ਹਰਜਿੰਦਰ ਧਾਮੀ ਨੂੰ ਮੁਆਫੀ

ਮਹਿਲਾ ਕਮਿਸ਼ਨ ਨੇ ਨਹੀਂ ਦਿੱਤੀ ਹਰਜਿੰਦਰ ਧਾਮੀ ਨੂੰ ਮੁਆਫੀ

Breaking News
ਚੰਡੀਗੜ੍ਹ, 16 ਦਸੰਬਰ : ਪੰਜਾਬ ਮਹਿਲਾ ਕਮਿਸ਼ਨ ਤੋਂ ਸੰਮਨ ਮਿਲਣ ਤੋਂ ਬਾਅਦ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੰਡੀਗੜ੍ਹ ਵਿਖੇ ਪਹੁੰਚੇ। ਐਡਵੋਕੇਟ ਧਾਮੀ ਅੱਜ ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਬਾਰੇ ਬੋਲੀ ਗਈ ਗਲਤ ਭਾਸ਼ਾ ਲਈ ਮੁਆਫੀ ਮੰਗੀ। ਪਰ ਦੂਜੇ ਪਾਸੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਵਲ ਮੁਆਫੀ ਮੰਗਣ ਨਾਲ ਮਾਮਲਾ ਹੱਲ ਨਹੀਂ ਹੋਣਾ। ਇਸ ਲਈ ਮਹਿਲਾ ਕਮਿਸ਼ਨ ਨੇ ਅਜੇ ਤੱਕ ਮੁਆਫੀ ਸਵੀਕਾਰ ਨਹੀਂ ਕੀਤੀ ਅਤੇ ਮਾਮਲੇ 'ਤੇ ਸੁਣਵਾਈ ਜਾਰੀ ਹੈ।ਪਿਛਲੇ ਦਿਨੀਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੋਟਕਪੂਰਾ ਦੇ ਪੱਤਰਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨਾਲ ਫੋਨ 'ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਬਾਰੇ ਬਹੁਤ ਹੀ ਗਲਤ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਦੀ ਆਡੀਓ ਵਾਇਰਲ ਹੋਣ ਪਿਛੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਡਾ. ਰਾਜ ਲਾਲੀ ਗਿੱਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕਰਕੇ 17 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਸੀ। ਇਸ ...
ਹਰਜਿੰਦਰ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਹਰਜਿੰਦਰ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

Hot News
ਸ੍ਰੀ ਅੰਮ੍ਰਿਤਸਰ ਸਾਹਿਬ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਉਹ ਮੁੜ ਪ੍ਰਧਾਨ ਚੁਣੇ ਗਏ। ਇਸ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਪਈਆਂ ਜਦਕਿ ਉਨ੍ਹਾਂ ਦੀ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਕੇਵਲ 33 ਵੋਟਾਂ ਹੀ ਹਾਸਲ ਹੋਈਆਂ। ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਵਾਦਾਂ ਵਿਚ ਘਿਰੇ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀ ਚੋਣ ਨੂੰ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿੱਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 12 ਵਜੇ ਅਰਦਾਸ ਕਰਨ ਪਿਛੋਂ ਵੋਟਿੰਗ ਹੋਈ। ਇਸ ਦੌਰਾਨ ਹਰਜਿੰਦਰ ਸਿੰਘ ਨੂੰ 107 ਵੋਟਾਂ ਮਿਲੀਆਂ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾ ਮਿਲੀਆਂ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਮੈਂਬਰ ਹਨ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਹਿਯੋਗ ਪ੍ਰਾਪਤ ਹੈ। ...