
ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ – ਹਰਜੋਤ ਬੈਂਸ
ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਅੱਜ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ 8000 ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਬਾਊਂਡਰੀ ਨਹੀਂ ਸਨ। ਅਸੀਂ ਉਨ੍ਹਾਂ ਸਾਰੇ ਸਕੂਲਾਂ ਵਿੱਚ ਲਗਭਗ 1400 ਕਿਲੋਮੀਟਰ ਲੰਬੀ ਬਾਊਂਡਰੀ ਬਣਾਈ ਹੈ। 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਅਤੇ ਬੱਚਿਆਂ ਦੀ ਪੜ੍ਹਾਈ ਲਈ ਡੈਸਕ ਮੁਹੱਈਆ ਕਰਵਾਏ ਗਏ। ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਫਰਨੀਚਰ ਨਾ ਹੋਣ ਕਾਰਨ ਇੱਕ ਲੱਖ ਦੇ ਕਰੀਬ ਬੱਚੇ ਫਰਸ਼ 'ਤੇ ਬੈਠ ਕੇ ਪੜ੍ਹਦੇ ਸਨ। ਅਸੀਂ ਇਸ ਸਮੱਸਿਆ ਦਾ ਹੱਲ ਕੀਤਾ ਹੈ। 1400 ਸਕੂਲਾਂ ਵਿੱਚ ਲੜਕੀਆਂ ਲਈ ਬਾਥਰੂਮ ਨਹੀਂ ਸਨ। ਅਸੀਂ ਉਹ ਵੀ ਬਣਾਏ।
ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋ...