
ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਅਕਤੂਬਰ: ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ...