ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ।
ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਦੇ ਸਕੂਲ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਉੱਘੇ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ।
ਪੰਜਾਬ ਭਵਨ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਸਿੱਧ ਸ਼ਖਸੀਅਤ...