Saturday, September 19Malwa News
Shadow

Tag: haryana news

ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੋਲ੍ਹੇ ਮੌਕਿਆਂ ਦੇ ਨਵੇਂ ਦੁਆਰ – ਮੁੱਖ ਮੰਤਰੀ

ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੋਲ੍ਹੇ ਮੌਕਿਆਂ ਦੇ ਨਵੇਂ ਦੁਆਰ – ਮੁੱਖ ਮੰਤਰੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਮੌਕਿਆਂ ਦੇ ਨਵੇਂ ਦੁਆਰ ਖੋਲ੍ਹੇ ਹਨ। ਖੇਲੋ ਇੰਡੀਆ ਨੇ ਖੇਡ ਪ੍ਰਤਿਭਾਵਾਂ ਨੂੰ ਮੰਚ ਦਿੱਤਾ, ਫਿੱਟ ਇੰਡੀਆ ਨੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਨੇਹ ਦਿੱਤਾ, ਸਕਿੱਲ ਇੰਡੀਆ ਨੇ ਹੁਨਰ ਨੂੰ ਮੌਕੇ ਨਾਲ ਜੋੜਿਆ ਅਤੇ ਸਟਾਰਟਅੱਪ ਇੰਡੀਆ ਨੇ ਨੌਜਵਾਨਾਂ ਵਿੱਚ ਉੱਦਮਤਾ ਦੀ ਨਵੀਂ ਊਰਜਾ ਪੈਦਾ ਕੀਤੀ। ਇਸੇ ਤਰ੍ਹਾਂ, ਮੁਦਰਾ ਯੋਜਨਾ ਅਤੇ ਸਟੈਂਡ-ਅੱਪ ਇੰਡੀਆ ਨੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਅਤੇ ਉੱਦਮਤਾ ਦੇ ਰਸਤੇ ਖੋਲ੍ਹੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਅੰਬਾਲਾ ਸ਼ਹਿਰ ਵਿੱਚ ‘ਸੇਵਾ ਸੰਕਲਪ ਮੁਹਿੰਮ’ ਦੀ ਸ਼ੁਰੂਆਤ ਤਹਿਤ ਆਯੋਜਤ ‘ਨਸ਼ਾ-ਮੁਕਤ ਹਰਿਆਣਾ ਨਮੋ ਮੈਰਾਥਨ’ ਵਿੱਚ ਬਤੌਰ ਮੁੱਖ ਮਹਿਮਾਨ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਭਾਗੀਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ...
ਸੰਤ ਬਾਬਾ ਈਸ਼ਰ ਸਿੰਘ ਜੀ ਨੇ ਨਾਮ-ਸਿਮਰਨ, ਗੁਰਬਾਣੀ ਅਤੇ ਸੇਵਾ ਰਾਹੀਂ ਮਾਨਵਤਾ ਨੂੰ ਦਿਖਾਈ ਸਹੀ ਰਾਹ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ ਬਾਬਾ ਈਸ਼ਰ ਸਿੰਘ ਜੀ ਨੇ ਨਾਮ-ਸਿਮਰਨ, ਗੁਰਬਾਣੀ ਅਤੇ ਸੇਵਾ ਰਾਹੀਂ ਮਾਨਵਤਾ ਨੂੰ ਦਿਖਾਈ ਸਹੀ ਰਾਹ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਪੁਰਸ਼ਾਂ ਦਾ ਜੀਵਨ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲਾ ਹੁੰਦਾ ਹੈ। ਸੰਤ ਬਾਬਾ ਈਸ਼ਰ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਨਾਮ-ਸਿਮਰਨ, ਗੁਰਬਾਣੀ, ਕੀਰਤਨ, ਸੇਵਾ ਅਤੇ ਮਾਨਵ ਕਲਿਆਣ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਧਨਾ ਅਤੇ ਸੇਵਾ ਦੀ ਪਰੰਪਰਾ ਅੱਜ ਵੀ ਲੱਖਾਂ ਸ਼ਰਧਾਲੂਆਂ ਨੂੰ ਪ੍ਰੇਰਣਾ ਦੇ ਰਹੀ ਹੈ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਜੁਰਾਸੀ ਸਥਿਤ ਸੰਤ ਬਾਬਾ ਈਸ਼ਰ ਸਿੰਘ ਦਰਬਾਰ ਵਿੱਚ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 51ਵੇਂ ਬਰਸੀ ਸਮਾਗਮ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਲੱਖ ਰੁਪਏ ਦੀ ਭੇਟਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਮਹਾਪੁਰਸ਼ ਦੀ ਬਰਸੀ ਕੇਵਲ ਉਨ੍ਹਾਂ ਦੇ ਜੀਵਨ ਨੂੰ ਯਾਦ ਕਰਨ ਦਾ ਮੌਕਾ ਨਹੀਂ ਹੁੰਦੀ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ ਅਤੇ ਉਨ੍ਹਾਂ ਦੇ ਦਿਖਾਏ ...
ਮੁੱਖ ਮੰਤਰੀ ਨੇ ਮਹਿੰਦਰਗੜ੍ਹ ਵਿਧਾਨ ਸਭਾ ਦੀ 135 ਕਰੋੜ 42 ਲੱਖ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਨੇ ਮਹਿੰਦਰਗੜ੍ਹ ਵਿਧਾਨ ਸਭਾ ਦੀ 135 ਕਰੋੜ 42 ਲੱਖ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ ਰੱਖੇ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿੰਦਰਗੜ੍ਹ ਲਈ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੰਦਿਆਂ ਕਰੋੜਾਂ ਰੁਪਏ ਦੀ ਸੌਗਾਤ ਦਿੱਤੀ। ਮੁੱਖ ਮੰਤਰੀ ਨੇ ਦੁਲੋਠ ਅਹੀਰ ਤੋਂ ਸੋਹਲੀ ਰਾਜਸਥਾਨ ਬਾਰਡਰ ਤੱਕ ਸੜਕ ਨਿਰਮਾਣ ਲਈ 52 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਸੋਹਲਾ ਅਤੇ ਮਾਂਡੋਲਾ ਵਿੱਚ ਨਹਿਰੀ ਪਾਣੀ ਦੇ ਵਾਟਰ ਬੌਡੀ ਪ੍ਰੋਜੈਕਟ ਲਈ 15 ਕਰੋੜ ਤਥਾ ਦੇਵਾਵਾਸ, ਭਗਡਾਨਾ, ਮਾਜਰਾ ਕਲਾਂ ਅਤੇ ਡੈਰੋਲੀ ਜਾਟ ਵਿੱਚ ਨਹਿਰੀ ਪਾਣੀ ਦੇ ਵਾਟਰ ਬੌਡੀ ਪ੍ਰੋਜੈਕਟ ਲਈ 15 ਕਰੋੜ, ਡੁਲਾਣਾ ਤੋਂ ਰੇਵਾੜੀ ਸੜਕ ਨਿਰਮਾਣ ਲਈ 5 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਮਹਿੰਦਰਗੜ੍ਹ ਵਿੱਚ ਭਗਵਾਨ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੀਂਦ ਵਿੱਚ ਜਾਂਗਿੜ ਧਰਮਸ਼ਾਲਾ ਅਤੇ ਕੁਰੂਕਸ਼ੇਤਰ ਵਿੱਚ ਵਿਸ਼ਵਕਰਮਾ ਕੌਸ਼...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ, 17 ਲੱਖ ਹੋਰ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ, 17 ਲੱਖ ਹੋਰ ਔਰਤਾਂ ਨੂੰ ਮਿਲੇਗਾ ਲਾਭ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਔਰਤਾਂ ਦੇ ਆਰਥਿਕ ਉਥਾਨ ਨੂੰ ਹੋਰ ਅੱਗੇ ਵਧਾਉਂਦੇ ਹੋਏ ਵੀਰਵਾਰ ਨੂੰ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਹੁਣ ਸੂਬੇ ਵਿੱਚ 1 ਲੱਖ 80 ਹਜ਼ਾਰ ਰੁਪਏ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਵੀ ਇਸ ਯੋਜਨਾ ਤਹਿਤ 2100 ਰੁਪਏ ਪ੍ਰਤੀ ਮਹੀਨਾ ਦਾ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ 1 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ 10 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਮਿਲ ਰਿਹਾ ਹੈ। ਹੁਣ ਆਮਦਨ ਸੀਮਾ ਵਧਣ ਤੋਂ ਬਾਅਦ ਲਗਭਗ 17 ਲੱਖ ਹੋਰ ਔਰਤਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਮਹਿੰਦਰਗੜ੍ਹ ਵਿੱਚ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਵੀਰ ਗਾਥਾ ਅਤੇ ਸੈਨਿਕਾਂ ਦਾ ਸਨਮਾਨ ਕਰਦੇ ਹੋਏ ਵੀਰ ਸੈਨਿਕਾਂ, ਸਾਬਕਾ ਸੈਨਿਕਾਂ ਅ...
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ 15 ਸਤੰਬਰ- ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, "ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।" ਇੱਕ ਬਿਆਨ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ। ਇਹਨਾਂ ਵਿੱਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਇਸ ਦੇ ਬਾਵਜੂਦ, ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਅਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।" ਰਾਜ ਦੀ ਰਿਕਾਰਡ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ 'ਤੇ ਚਾਨਣਾ ਪਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ, "ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,2...
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਦੇ 14,000 ਕਿਲੋਮੀਟਰ ਨਹਿਰੀ ਪਾਣੀ ਦੇ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ ਆਧਾਰਿਤ ਨੌਕਰੀਆਂ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰ ਇੱਕ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਲੋਕ ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

Hot News
ਚੰਡੀਗੜ੍ਹ, 15 ਸਤੰਬਰ: ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ। ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱਕ ਵੀ ਪੈਸਾ ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕ...
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

Hot News
ਚੰਡੀਗੜ੍ਹ; 15 ਸਤੰਬਰ 2026: ਸੂਬੇ ਭਰ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ ਬਦਲਾਅ ਕੀਤਾ ਹੈ।*ਪਹਿਲਾ ਸੁਧਾਰ:* 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ "ਪਕਾਉਣ ਲਈ ਤਿਆਰ"  ਭੋਜਨ ਦੀ ਬਜਾਏ ਸਿਹਤਮੰਦ ਅਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੈਕ ਕੀਤੇ ਪਕਾਉਣ ਲਈ ਤਿਆਰ ਭੋਜਨ ਨੂੰ "ਪਕਾਏ ਹੋਏ ਭੋਜਨ" ਵਜੋਂ ਦਿੱਤਾ ਜਾਂਦਾ ਹੈ। ਵਿਭਾਗ ਵੱਲੋਂ ਭੋਜਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਕੇਂਦਰੀਕ੍ਰਿਤ ਕੀਤਾ ਗਿਆ ਹੈ ਜਿਸ ਤਹਿਤ ਕੇਂਦਰੀ ਤੌਰ 'ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ 'ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾ, ਰੋਜ਼ਾਨਾ ਪਕ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

Hot News
*ਚੰਡੀਗੜ੍ਹ, 15 ਸਤੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ...