ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ – ਮੁੱਖ ਮੰਤਰੀ
ਚੰਡੀਗੜ੍ਹ, 2 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸੰਤਾਂ ਅਤੇ ਸੂਰਬੀਰਾਂ ਦੀ ਧਰਤੀ ਹੈ, ਜਿਸਦੀ ਸੰਸਕ੍ਰਿਤੀ ਵਿੱਚ ਸੇਵਾ, ਤਿਆਗ ਅਤੇ ਧਰਮ ਦਾ ਵਿਸ਼ੇਸ਼ ਸਥਾਨ ਹੈ। ਹਰਿਆਣਾ ਸਰਕਾਰ ਆਪਣੀ ਸੰਸਕ੍ਰਿਤੀ ਦੇ ਅਨੁਰੂਪ ਸੂਬੇ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸ਼ਨੀਵਾਰ ਨੂੰ ਰੇਵਾੜੀ ਦੇ ਗੋਕਲਪੁਰਾ ਸ਼ਿਵ ਮੰਦਰ ਆਸ਼ਰਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਵਾਉਣ ਸਮੇਤ ਹੋਰ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਗੋਕਲਪੁਰਾ ਦਾ ਪ੍ਰਾਚੀਨ ਸ਼ਿਵ ਮੰਦਰ ਆਸ਼ਰਮ ਸਾਡੀ ਸਨਾਤਨ ਸੰਸਕ੍ਰਿਤੀ, ਆਸਥਾ ਅਤੇ ਪਰੰਪਰਾਵਾਂ ਦਾ ਜੀਵੰਤ ਕੇਂਦਰ ਹੈ। ਮਹਾਭਾਰਤ ਕਾਲ ਵਿੱਚ ਨਿਰਮਿਤ ਇੱਥੋਂ ਦਾ ਪ੍ਰਾਚੀਨ ਸ...








