ਚੁਣੌਤੀਆਂ ਦੇ ਹੱਲ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵਸ਼ਾਲੀ ਵਿਧਾਇਕੀ ਲੀਡਰਸ਼ਿਪ ਦੀ ਲੋੜ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 8 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੂਰੀ ਦੁਨੀਆ ਬੇਮਿਸਾਲ ਤਬਦੀਲੀਆਂ ਦੇ ਦੌਰ ਵਿੱਚੋਂ ਲੰਘ ਰਹੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸਿਕਿਉਰਿਟੀ, ਜਲਵਾਯੂ ਪਰਿਵਰਤਨ, ਊਰਜਾ ਦੀਆਂ ਵਧਦੀਆਂ ਲੋੜਾਂ, ਡਿਜੀਟਲ ਅਰਥਵਿਵਸਥਾ, ਗਲੋਬਲ ਮੁਕਾਬਲੇਬਾਜ਼ੀ ਅਤੇ ਸਮਾਜਿਕ ਅਸਮਾਨਤਾਵਾਂ ਸਾਡੇ ਸਾਹਮਣੇ ਨਵੀਆਂ ਚੁਣੌਤੀਆਂ ਬਣ ਕੇ ਖੜ੍ਹੀਆਂ ਹਨ। ਇਨ੍ਹਾਂ ਚੁਣੌਤੀਆਂ ਦਾ ਹੱਲ ਸਿਰਫ ਪ੍ਰਸ਼ਾਸਨਿਕ ਫੈਸਲਿਆਂ ਨਾਲ ਸੰਭਵ ਨਹੀਂ ਹੈ। ਇਸ ਦੇ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵੀ ਵਿਧਾਇਕੀ ਲੀਡਰਸ਼ਿਪ ਦੀ ਲੋੜ ਹੈ।
ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਦੀ ਸਰਪ੍ਰਸਤੀ ਹੇਠ ਰਾਸ਼ਟਰਮੰਡਲ ਸੰਸਦੀ ਸੰਘ ਇੰਡੀਆ ਰੀਜਨ ਦੇ ਜ਼ੋਨ-2 ਦੇ ਤਿੰਨ ਰੋਜ਼ਾ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਸੰਬੋਧਿਤ ਕਰ ਰਹੇ ਸਨ। ਸੰਮੇਲਨ ਦਾ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਉਦਘਾਟਨ ਕੀਤਾ। ਇਸ ਮੌਕੇ 'ਤੇ ਰਾਜ ਸਭਾ ਦੇ ਉਪ-ਸਭਾਪਤੀ ...








