ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼
ਚੰਡੀਗੜ੍ਹ, 15 ਸਤੰਬਰ: ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ।
ਭੰਡਾਰਨ ਦੀ ਜਗ੍ਹਾ ਦੇ ਮੁ...








