ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ
ਚੰਡੀਗੜ੍ਹ, 27 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਨਾਰੀ ਸ਼ਕਤੀ ਵੰਦਨ ਐਕਟ' ਦੇ ਸਮਰਥਨ ਵਿੱਚ ਸਰਕਾਰੀ ਮਤਾ ਪੇਸ਼ ਕੀਤਾ। ਇਹ ਮਤਾ ਜ਼ੁਬਾਨੀ ਵੋਟ (ਧੁਨੀ ਮੱਤ) ਨਾਲ ਪਾਸ ਹੋਇਆ। ਮੁੱਖ ਮੰਤਰੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੋਈ ਵੀ ਖੇਤਰ ਜਾਂ ਸਮਾਜ ਉਦੋਂ ਤੱਕ ਪੂਰਨ ਰੂਪ ਵਿੱਚ ਵਿਕਸਤ ਨਹੀਂ ਮੰਨਿਆ ਜਾ ਸਕਦਾ, ਜਦੋਂ ਤੱਕ ਉਸ ਦੀ ਅੱਧੀ ਆਬਾਦੀ ਮਾਵਾਂ ਅਤੇ ਭੈਣਾਂ ਨੂੰ ਸਨਮਾਨ, ਬਰਾਬਰ ਮੌਕੇ ਅਤੇ ਅਧਿਕਾਰ ਨਹੀਂ ਮਿਲਦੇ। ਇਸ ਲਈ ‘ਨਾਰੀ ਸਨਮਾਨ’ ਭਾਰਤ ਦੀ ਪ੍ਰਾਚੀਨ ਸਭਿਅਤਾ ਅਤੇ ਸੰਸਕ੍ਰਿਤੀ ਦੀ ਅਟੁੱਟ ਪਛਾਣ ਵੀ ਹੈ ਅਤੇ ‘ਵਿਕਸਤ ਭਾਰਤ-2047’ ਦੇ ਰਾਸ਼ਟਰੀ ਸੰਕਲਪ ਦਾ ਮੂਲ ਆਧਾਰ ਵੀ ਹੈ।
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੁਆਰਾ ਸਾਲ 2047 ਤੱਕ ‘ਵਿਕਸਤ ਭਾਰਤ’ ਬਣਾਉਣ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਚਾਰ ਮੁੱਖ ਥੰਮ੍ਹਾਂ ਵਿੱਚ ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗ...








