Saturday, September 19Malwa News
Shadow

Tag: haryana news

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 14 ਸਤੰਬਰ- ਪੰਜਾਬ ਪਹਿਲੀ ਵਾਰ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026' ਦੀ ਮੇਜ਼ਬਾਨੀ ਕਰ  ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਟੂਰਨਾਮੈਂਟ ਦਾ ਲੋਗੋ ਜਾਰੀ ਕੀਤਾ। ਇਸ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ ਅਤੇ ਇਸ ਦੇ ਲੀਗ ਮੈਚ ਜਲੰਧਰ ਵਿੱਚ ਅਤੇ ਸੈਮੀ-ਫਾਈਨਲ ਤੇ ਫਾਈਨਲ ਮੁਕਾਬਲੇ ਮੋਹਾਲੀ ਵਿੱਚ ਖੇਡੇ ਜਾਣਗੇ। ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਸਮੇਤ ਹਾਕੀ ਦੀਆਂ ਛੇ ਪ੍ਰਮੁੱਖ ਟੀਮਾਂ ਹਿੱਸਾ ਲੈਣਗੀਆਂ। ਇਸ ਦੌਰਾਨ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਸ਼ਾਮ 7 ਵਜੇ ਜਲੰਧਰ ਵਿਖੇ ਖੇਡਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਚੈਂਪੀਅਨਸ਼ਿਪ ਕਰਵਾਉਣ ਲਈ 25.40...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

Hot News
ਹੁਸ਼ਿਆਰਪੁਰ, 14 ਸਤੰਬਰ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸੰਬੰਧਤ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਪ੍ਰਮੁੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਰਿਪੋਰਟ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ। ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਦੇ ਅ...
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

Hot News
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 237ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 642 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 237ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 327 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,690 ਹੋ ਗਈਆਂ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 14 ਸਤੰਬਰ 2026: ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ "ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ। ਕਰ ਮੰਤਰੀ ਨੇ ਕਿਹਾ, "ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ...
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਜਾਣਕਾਰੀ ਦ...
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨ-ਸੇਵਾ ਕਾਰਜਾਂ ਨੂੰ ਜਨ-ਜਨ ਤੱਕ ਪਹੁੰਚਾਏਗਾ ਸੇਵਾ ਸੰਕਲਪ ਅਭਿਆਨ  – ਮਹੀਪਾਲ ਢਾਂਡਾ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨ-ਸੇਵਾ ਕਾਰਜਾਂ ਨੂੰ ਜਨ-ਜਨ ਤੱਕ ਪਹੁੰਚਾਏਗਾ ਸੇਵਾ ਸੰਕਲਪ ਅਭਿਆਨ  – ਮਹੀਪਾਲ ਢਾਂਡਾ

Haryana
ਚੰਡੀਗੜ੍ਹ, 13 ਸਤੰਬਰ - ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਅਤੇ ਜਨ-ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ਵਿੱਚ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਆਯੋਜਿਤ ਹੋਣ ਵਾਲੇ ਸੇਵਾ ਸੰਕਲਪ ਅਭਿਆਨ ਨੂੰ ਲੈ ਕੇ ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਸੋਨੀਪਤ ਵਿੱਚ ਰੇਲਵੇ ਰੋਡ ਸਥਿਤ ਪੀ.ਡਬਲਿਊ.ਡੀ. ਰੇਸਟ ਹਾਊਸ ਵਿੱਚ ਪ੍ਰੈਸ ਕਾਨਫ੍ਰੰਸ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਪਣੇ ਜਨਤਕ ਜੀਵਨ ਦੇ 25 ਸਾਲ ਦੇਸ਼ ਦੀ ਸੇਵਾ, ਰਾਸ਼ਟਰ ਨਿਰਮਾਣ ਅਤੇ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਸਮਰਪਿਤ ਕੀਤੇ ਹਨ। ਇਨ੍ਹਾਂ 25 ਸਾਲਾਂ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਦੀ ਉਨ੍ਹਾਂ ਦੀ ਯਾਤਰਾ ਵਿੱਚ ਅਨੇਕਾਂ ਅਜਿਹੇ ਫ਼ੈਸਲੇ ਅਤੇ ਕਾਰਜ ਹੋਏ ਹਨ, ਜਿਨ੍ਹਾਂ ਨੇ ਦੇਸ਼ ਦੇ ਵਿਕਾਸ ਦੀ ਦਿਸ਼ਾ ਨੂੰ ਨਵੀਂ ਗਤੀ ਦਿੱਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 13 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਹਡਾਨਾ ਵਿੱਚ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਬਰਸੀ ਦੇ ਮੌਕੇ 'ਤੇ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਬੁੱਤ 'ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਦੇ ਅਦੱਮ ਹੌਸਲੇ ਅਤੇ ਰਾਸ਼ਟਰ ਲਈ ਦਿੱਤੇ ਸਰਵਉੱਚ ਬਲੀਦਾਨ ਨੂੰ ਨਮਨ ਕੀਤਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ 'ਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੇ ਪ੍ਰਾਣਾਂ ਦਾ ਸਰਵਉੱਚ ਬਲੀਦਾਨ ਦੇਣ ਵਾਲੇ ਵੀਰ ਸੈਨਿਕ ਰਾਸ਼ਟਰ ਦੀ ਅਨਮੋਲ ਵਿਰਾਸਤ ਹਨ। ਸ਼ਹੀਦ ਨਾਇਕ ਮਲਕੀਤ ਸਿੰਘ ਦਾ ਅਦੱਮ ਹੌਸਲਾ, ਵੀਰਤਾ ਅਤੇ ਮਾਂ ਭਾਰਤੀ ਪ੍ਰਤੀ ਸਮਰਪਣ ਸਦਾ ਯਾਦ ਰੱਖਣਯੋਗ ਰਹੇਗਾ। ਮੁੱਖ ਮੰਤਰੀ ਨੇ ਕਿਹਾ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

Haryana
ਚੰਡੀਗੜ੍ਹ, 13 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪਟਿਆਲਾ ਵਿਖੇ ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਦੁਖੀ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਡਾ. ਪ੍ਰਭਲੀਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਦਾ ਦਿਹਾਂਤ ਪਰਿਵਾਰ ਲਈ ਅਪੂਰਣਯੋਗ ਘਾਟਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ...
ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

Hot News
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਪਾਵਨ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਆਸਥਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।        ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੀ ਪਾਵਨ ਯਾਦ ਨਾਲ ਜੁੜਿਆ ਇਹ ਅਸਥਾਨ ਸੰਗਤਾਂ ਲਈ ਅਥਾਹ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਸਲਾਨਾ ਜੋੜ ਮੇਲੇ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾ...
ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਿੱਤੀ ਵਧਾਈ

ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਿੱਤੀ ਵਧਾਈ

Local
ਫਾਜ਼ਿਲਕਾ, 19 ਅਗਸਤ:         ਫਾਜ਼ਿਲਕਾ ਜ਼ਿਲ੍ਹੇ ਦੇ ਸੇਮ ਪ੍ਰਭਾਵਿਤ ਖੇਤਰਾਂ ਨੂੰ ਸਥਾਈ ਰਾਹਤ ਦਿਵਾਉਣ ਅਤੇ ਕਿਸਾਨਾਂ ਦੀ ਜ਼ਮੀਨ ਨੂੰ ਮੁੜ ਖੇਤੀਯੋਗ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਪਿੰਡ ਖੁਈਆਂ ਸਰਵਰ ਅਤੇ ਨਕੇਰੀਆ ਦਾ ਦੌਰਾ ਕਰਕੇ ਸੇਮ ਦੀ ਸਮੱਸਿਆ ਤੋਂ ਰਾਹਤ ਮਿਲਣ ’ਤੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।ਪਿੰਡ ਖੁਈਆਂ ਸਰਵਰ ਵਿੱਚ ਸਬ-ਸਰਫੇਸ ਡਰੇਨੇਜ ਸਿਸਟਮ ਦੇ ਦੋ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਪਹਿਲੇ ਪ੍ਰੋਜੈਕਟ ’ਤੇ 5.38 ਕਰੋੜ ਰੁਪਏ ਦੀ ਲਾਗਤ ਨਾਲ 327 ਏਕੜ ਰਕਬੇ ਵਿੱਚੋਂ ਸੇਮ ਦੀ ਸਮੱਸਿਆ ਦੂਰ ਕੀਤੀ ਗਈ ਹੈ। ਇਸੇ ਤਰ੍ਹਾਂ ਦੂਜੇ ਪ੍ਰੋਜੈਕਟ ਤਹਿਤ 2.40 ਕਰੋੜ ਰੁਪਏ ਦੀ ਲਾਗਤ ਨਾਲ 85 ਏਕੜ ਰਕਬਾ ਮੁੜ ਖੇਤੀਬਾੜੀ ਲਈ ਵਰਤੋਂਯੋਗ ਬਣਾਇਆ ਗਿਆ ਹੈ।ਇਸ ਤਰ੍ਹਾਂ ਖੁਈਆਂ ਸਰਵਰ ਵਿਖੇ ਕੁੱਲ 7.78 ਕਰੋੜ ਰੁਪਏ ਦੀ ਲਾਗਤ ਨਾਲ 412 ਏਕੜ ਰਕਬਾ ਸੇਮ ਤੋਂ ਮੁਕਤ ਕਰਕੇ ਖੇਤੀਯੋਗ ਬਣਾਇਆ ਗਿਆ ਹੈ। ਦੋਵੇਂ ਪ੍ਰੋਜੈਕਟਾਂ ਦਾ ਕੰਮ ਮਈ 2026 ...