
ਈਜ਼ੀ ਜਮ੍ਹਾਬੰਦੀ’ ਇੱਕ ਕ੍ਰਾਂਤੀਕਾਰੀ ਫ਼ੈਸਲਾ, ਹੁਣ ਆਮ ਲੋਕਾਂ ਨੂੰ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ – ਲਾਲਜੀਤ ਭੁੱਲਰ
ਲੁਧਿਆਣਾ, 13 ਜੂਨ : 'ਆਪ' ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ 'ਆਪ' ਸਰਕਾਰ ਵੱਲੋਂ 'ਈਜ਼ੀ ਜਮ੍ਹਾਬੰਦੀ' ਪੋਰਟਲ ਸ਼ੁਰੂ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਇੱਕ ਇਨਕਲਾਬੀ ਫ਼ੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ ਅਤੇ ਭ੍ਰਿਸ਼ਟਾਚਾਰ ਵੀ ਖ਼ਤਮ ਹੋਵੇਗਾ। ਮੰਤਰੀ ਲਾਲਜੀਤ ਭੁੱਲਰ ਨੇ ਇਸ ਮੁੱਦੇ 'ਤੇ 'ਆਪ' ਆਗੂ ਨੀਲ ਗਰਗ ਅਤੇ ਬਲਤੇਜ ਪੰਨੂ ਨਾਲ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਭੁੱਲਰ ਨੇ ਕਿਹਾ ਕਿ ਇਹ ਕਦਮ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਆਸਾਨ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਮਾਲ ਵਿਭਾਗ ਵਿੱਚ ਰਜਿਸਟ੍ਰੇਸ਼ਨ, ਇੰਤਕਾਲ ਅਤੇ ਫ਼ਰਦ ਆਦਿ ਦੀਆਂ ਪ੍ਰਕਿਰਿਆਵਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਅਤੇ ਕਿਸੇ ਵੀ ਤਰ੍ਹਾਂ ਦੀ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਹੈ।...