ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚ...








