Wednesday, September 30Malwa News
Shadow

Tag: hot news

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ਵਿੱਚੋਂ ਇੱਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ-ਮੁਕਤ) ਦੇ ਦੇਹਾਂਤ 'ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ। ਸ੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਸ੍ਰੀ ਚੇਤਨ ਧਾਲੀਵਾਲ ਅਤੇ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਹੌਂਸਲਾ ਦੇਵੇ।...
ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ  ਵਾਸੀ ਬਾਬਾ ਜੀਵਨ ਸਿੰਘ ਕਾਲੋਨੀ( ਅੰਮ੍ਰਿਤਸਰ ), ਦੀਪਕ ਬਖਸ਼ੀ ਵਾਸੀ ਪ੍ਰਤਾਪ ਬਾਜ਼ਾਰ( ਅੰਮ੍ਰਿਤਸਰ ), ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ ( ਅੰਮ੍ਰਿਤਸਰ ) ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ ( ਅੰਮ੍ਰਿਤਸਰ ) ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀਆਂ ਵੱਲੋਂ ਖੇਪਾਂ ਸਪਲਾਈ ਕਰਨ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲਾਂ- ਕਾਲੇ ਰੰਗ ਦਾ ਸਪਲੈਂਡਰ (ਪੀਬੀ02-ਬੀਟੀ-3925) ਅਤੇ ਲਾਲ ਰੰਗ ਦਾ ਪੈਸ਼ਨ ਪਰੋ (ਪੀਬੀ02-ਸੀਐਲ-4487) ਨੂੰ ਵੀ ਜ਼ਬਤ ਕੀਤਾ ਹੈ। ...
ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

Hot News
ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 246ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,130 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ...
NZ vs IND: ਨਿਊਜ਼ੀਲੈਂਡ ਨੇ ਟੀ20 ਟੀਮ ਦਾ ਕੀਤਾ ਐਲਾਨ, ਇਹ ਖਿਡਾਰੀ ਬਾਹਰ, 7 ਤੇਜ਼ ਗੇਂਦਬਾਜ਼ ਸ਼ਾਮਲ

NZ vs IND: ਨਿਊਜ਼ੀਲੈਂਡ ਨੇ ਟੀ20 ਟੀਮ ਦਾ ਕੀਤਾ ਐਲਾਨ, ਇਹ ਖਿਡਾਰੀ ਬਾਹਰ, 7 ਤੇਜ਼ ਗੇਂਦਬਾਜ਼ ਸ਼ਾਮਲ

National News
IND Vs NZ T20i: ਨਿਊਜ਼ੀਲੈਂਡ ਨੇ ਭਾਰਤ ਵਿਰੁੱਧ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਐਡਮ ਮਿਲਨ ਇੱਕ ਸਾਲ ਬਾਅਦ ਐਕਸ਼ਨ ਵਿੱਚ ਵਾਪਸੀ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਜ਼ਖਮੀ ਹੋਏ ਰਚਿਨ ਰਵਿੰਦਰ ਦੀ ਚੋਣ ਨਹੀਂ ਕੀਤੀ ਗਈ ਹੈ। ਮਿਸ਼ੇਲ ਸੈਂਟਨਰ ਟੀਮ ਦੀ ਕਪਤਾਨੀ ਕਰਨਗੇ। ਇਹ ਲੜੀ 22 ਅਕਤੂਬਰ ਨੂੰ ਕ੍ਰਾਈਸਟਚਰਚ ਵਿੱਚ ਸ਼ੁਰੂ ਹੋਵੇਗੀ। 16 ਮੈਂਬਰੀ ਟੀਮ ਵਿੱਚ 7 ਤੇਜ਼ ਗੇਂਦਬਾਜ਼ ਸ਼ਾਮਲ ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਆਪਣੇ ਤੇਜ਼ ਗੇਂਦਬਾਜ਼ੀ ਹਮਲੇ ਨੂੰ ਕਾਫ਼ੀ ਮਜ਼ਬੂਤ ​​ਕੀਤਾ ਹੈ। ਬੋਰਡ ਨੇ 16 ਮੈਂਬਰੀ ਟੀਮ ਵਿੱਚ ਸੱਤ ਮੁੱਖ ਤੇਜ਼ ਗੇਂਦਬਾਜ਼ਾਂ ਨੂੰ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਲੌਕੀ ਫਰਗੂਸਨ, ਮੈਟ ਹੈਨਰੀ, ਕਾਇਲ ਜੈਮੀਸਨ, ਜੈਕਬ ਡਫੀ, ਜੈਕ ਫੌਲਕਸ, ਐਡਮ ਮਿਲਨ ਅਤੇ ਨਾਥਨ ਸਮਿਥ ਸ਼ਾਮਲ ਹਨ। ਮੁੱਖ ਕੋਚ ਰੌਬ ਵਾਲਟਰਸ ਨੇ ਕਿਹਾ ਕਿ ਕੰਮ ਦੇ ਬੋਝ ਨੂੰ ਸੰਭਾਲਣ ਲਈ ਸੱਤ ਤੇਜ਼ ਗੇਂਦਬਾਜ਼ਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਜ਼ਖਮੀ ਹੋਇਆ ਰਚਿਨ ਰਵਿੰਦਰ, ਟੀਮ ਤੋਂ ਬਾਹਰ ਆਲਰਾਉਂਡਰ ਰਚਿਨ ਰਵਿੰਦਰ ਮੋਢੇ ਦੀ ਸੱਟ ਕਾਰਨ ਸੀਰੀ...
ਕੰਨ ਵਿੰਨ੍ਹਣ ਤੋਂ ਬਾਅਦ ਹੋਣ ਵਾਲੇ ਦਰਦ ਨੂੰ ਅਸਾਨੀ ਨਾਲ ਕੀਤਾ ਜਾ ਸਕਦਾ ਘੱਟ, ਜਾਣੋ ਕਿਵੇਂ

ਕੰਨ ਵਿੰਨ੍ਹਣ ਤੋਂ ਬਾਅਦ ਹੋਣ ਵਾਲੇ ਦਰਦ ਨੂੰ ਅਸਾਨੀ ਨਾਲ ਕੀਤਾ ਜਾ ਸਕਦਾ ਘੱਟ, ਜਾਣੋ ਕਿਵੇਂ

Health
ਭਾਰਤੀ ਸੱਭਿਆਚਾਰ ਵਿੱਚ ਕੰਨ ਵਿੰਨ੍ਹਣਾ ਸਿਰਫ਼ ਸੁੰਦਰ ਬਣਨ ਦਾ ਰਾਸਤਾ ਨਹੀਂ ਹੈ। ਇਸਦਾ ਗਹਿਰਾ ਧਾਰਮਿਕ, ਸੱਭਿਆਚਾਰਕ ਅਤੇ ਵਿਗਿਆਨਕ ਮਹੱਤਵ ਹੈ। ਇਸਨੂੰ ਕੰਨ ਵਿੰਨ੍ਹਣ ਦੀ ਰਸਮ ਕਿਹਾ ਜਾਂਦਾ ਹੈ। ਬਚਪਨ ਵਿੱਚ ਮਾਤਾ-ਪਿਤਾ ਵੱਲੋ ਕੰਨ ਵਿੰਨ੍ਹਣ ਦੀ ਰਸਮ ਤੋਂ ਲੈ ਕੇ ਵੱਡੇ ਹੋਣ 'ਤੇ ਆਪਣੀ ਪਸੰਦ ਅਤੇ ਸਟਾਈਲ ਦੀਆਂ ਵਾਲੀਆਂ ਪਹਿਣਨ ਤੱਕ ਦਾ ਸਫਰ ਹਰ ਭਾਰਤੀ ਦੇ ਜੀਵਨ ਦਾ ਇੱਕ ਸੁੰਦਰ ਹਿੰਸਾ ਹੁੰਦਾ ਹੈ। ਹਾਲਾਂਕਿ, ਕੰਨ ਵਿੰਨ੍ਹਣਾ ਸਿਰਫ਼ ਫੈਸ਼ਨ ਨਹੀਂ ਹੈ ਸਗੋਂ ਇਸ ਨਾਲ ਇੱਕ ਛੋਟਾ ਜਿਹਾ ਜਖ਼ਮ ਵੀ ਬਣ ਜਾਂਦਾ ਹੈ, ਜਿਸਨੂੰ ਪੂਰੀ ਤਰ੍ਹਾਂ ਠੀਕ ਹੋਣ ਲਈ ਸਹੀ ਦੇਖਭਾਲ ਅਤੇ ਸਮੇਂ ਦੀ ਲੋੜ ਹੁੰਦੀ ਹੈ। APS ਅਤੇ ਮੈਡੀਕਲ ਰਿਪੋਰਟ ਅਨੁਸਾਰ, ਸ਼ੁਰੂਆਤ ਵਿੱਚ ਸਹੀ ਦੇਖਭਾਲ ਨਾ ਕਰਨ ਨਾਲ ਇਨਫੈਕਸ਼ਨ ਜਾਂ ਚਮੜੀ ਨਾਲ ਜੁੜੀਆਂ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਜਖਮ ਨੂੰ ਜਲਦੀ ਅਤੇ ਸੁਰੱਖਿਅਤ ਰੂਪ ਨਾਲ ਠੀਕ ਕਰਨ ਲਈ ਸਹੀ ਦੇਖਭਾਲ ਜ਼ਰੂਰੀ ਹੈ। ਕੰਨ ਵਿੰਨ੍ਹਣਾ ਚਾਹੇ ਛੋਟੀ ਪ੍ਰੀਕਿਰੀਆ ਲੱਗੇ ਪਰ ਅਸਲ ਵਿੱਚ ਇਹ ਚਮੜੀ 'ਤੇ ਬਣਿਆ ਇੱਕ ਛੋਟਾ ਜਿਹਾ ਜਖ਼ਮ ਹੁੰਦਾ ਹੈ, ਜਿਸਨੂੰ ਠੀਕ ਹੋਣ ਲਈ ਸਹੀ ਦੇਖਭਾਲ ਅ...
ਜਦੋਂ ਬਾਲੀਵੁੱਡ ਹਸੀਨਾ ਦੀ ਨਿੱਜੀ ਵੀਡੀਓ ਹੋਈ ਲੀਕ, 4 ਦਿਨ ਘਰ ‘ਚ ਰਹੀ ਬੰਦ

ਜਦੋਂ ਬਾਲੀਵੁੱਡ ਹਸੀਨਾ ਦੀ ਨਿੱਜੀ ਵੀਡੀਓ ਹੋਈ ਲੀਕ, 4 ਦਿਨ ਘਰ ‘ਚ ਰਹੀ ਬੰਦ

Entertainment
ਹੈਦਰਾਬਾਦ: ਰਾਧਿਕਾ ਆਪਟੇ ਦੀ 'ਲਸਟ ਸਟੋਰੀਜ਼ 3' 18 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਈ ਹੈ। ਫਿਲਮ ਵਿੱਚ ਉਸਦੇ ਬੋਲਡ ਦ੍ਰਿਸ਼ ਸ਼ਾਮਲ ਹਨ। ਹਾਲਾਂਕਿ, ਅਸਲ ਜ਼ਿੰਦਗੀ ਵਿੱਚ ਅਦਾਕਾਰਾ ਨੂੰ ਅਜਿਹੀ ਬੋਲਡਨੈੱਸ ਦੀ ਭਾਰੀ ਕੀਮਤ ਚੁਕਾਉਣੀ ਪਈ ਸੀ। ਜੀ ਹਾਂ...ਇਸ ਤਜ਼ਰਬੇ ਨੂੰ ਯਾਦ ਕਰਕੇ ਉਹ ਅੱਜ ਵੀ ਕੰਬ ਜਾਂਦੀ ਹੈ। ਦਰਅਸਲ, ਹਾਲ ਹੀ ਵਿੱਚ ਉਸਨੇ ਆਪਣੇ ਕਰੀਅਰ ਦੇ ਇੱਕ ਬਹੁਤ ਮੁਸ਼ਕਲ ਦੌਰ ਬਾਰੇ ਦੱਸਿਆ, ਇੱਕ ਨਿੱਜੀ ਕਲਿੱਪ ਲੀਕ ਹੋਣ ਤੋਂ ਬਾਅਦ ਉਹ ਇੰਨੀ ਡਰੀ ਹੋਈ ਸੀ ਕਿ ਕਈ ਦਿਨਾਂ ਤੱਕ ਘਰ ਦੇ ਅੰਦਰ ਹੀ ਰਹੀ। ਇਹ ਮਾਮਲਾ ਸਿਰਫ਼ ਇੰਟਰਨੈੱਟ ਤੱਕ ਹੀ ਸੀਮਤ ਨਹੀਂ ਸੀ, ਇਹ ਉਸਦੇ ਆਲੇ-ਦੁਆਲੇ ਦੇ ਲੋਕਾਂ ਤੱਕ ਵੀ ਪਹੁੰਚ ਗਿਆ ਸੀ। ਇੱਕ ਚੈਨਲ ਨਾਲ ਗੱਲਬਾਤ ਕਰਦਿਆਂ ਰਾਧਿਕਾ ਨੇ ਦੱਸਿਆ ਕਿ ਜਦੋਂ ਉਹ ਨਿੱਜੀ ਦ੍ਰਿਸ਼ਾਂ ਬਾਰੇ ਆਪਣੀ ਆਜ਼ਾਦੀ ਅਤੇ ਪਸੰਦ ਬਾਰੇ ਚਰਚਾ ਕਰ ਰਹੀ ਸੀ, ਉਦੋਂ ਹੀ ਉਸਦੀ ਇੱਕ ਕਲਿੱਪ ਦੇ ਲੀਕ ਹੋਣ ਨਾਲ ਸਥਿਤੀ ਬਹੁਤ ਮੁਸ਼ਕਲ ਹੋ ਗਈ ਸੀ। ਉਸਨੇ ਦੱਸਿਆ ਕਿ ਉਹ ਲਗਭਗ 4 ਦਿਨਾਂ ਤੱਕ ਘਰੋਂ ਬਾਹਰ ਨਹੀਂ ਨਿਕਲ ਸਕੀ, ਕਿਉਂਕਿ ਉਸਨੂੰ ਡਰ ਸੀ ਕਿ ਮਾਮਲਾ ਵੱਧ ਸਕਦਾ ਹੈ ਅਤੇ ਉਸ...
ਸੰਤੁਲਿਤ ਪੋਸ਼ਣ ਲਈ ਖੁਰਾਕ ‘ਚ ਮੱਛੀ ਨੂੰ ਬਣਾਓ ਅਹਿਮ ਹਿੱਸਾ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ

ਸੰਤੁਲਿਤ ਪੋਸ਼ਣ ਲਈ ਖੁਰਾਕ ‘ਚ ਮੱਛੀ ਨੂੰ ਬਣਾਓ ਅਹਿਮ ਹਿੱਸਾ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ

Local
ਰੂਪਨਗਰ, 23 ਸਤੰਬਰ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਬੁਨਿਆਦ ਹੈ ਅਤੇ ਰੋਜ਼ਾਨਾ ਖੁਰਾਕ ਵਿੱਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਪਦਾਰਥਾਂ ਨੂੰ ਸ਼ਾਮਲ ਕਰਨਾ ਸਰੀਰ ਦੀ ਤੰਦਰੁਸਤੀ ਲਈ ਮਹੱਤਵਪੂਰਨ ਹੈ। ਇਸੇ ਕੜੀ ਤਹਿਤ ਮੱਛੀ ਨੂੰ ਇੱਕ ਪੌਸ਼ਟਿਕ ਅਤੇ ਕਿਫਾਇਤੀ ਖੁਰਾਕੀ ਸਰੋਤ ਵਜੋਂ ਅਪਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਮੱਛੀ ਪਾਲਣ ਵਿਭਾਗ ਅਨੁਸਾਰ ਮੱਛੀ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਤੱਤ ਮੌਜੂਦ ਹੁੰਦੇ ਹਨ, ਜੋ ਮਨੁੱਖੀ ਸਿਹਤ ਲਈ ਜ਼ਰੂਰੀ ਹਨ।  ਉਨ੍ਹਾਂ ਕਿਹਾ ਕਿ ਮੱਛੀ ਨੂੰ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਜਾਗਰੂਕਤਾ ਸਮੱਗਰੀ ਅਨੁਸਾਰ ਮੱਛੀ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਏ ਅਤੇ ਡੀ, ਆਇਰਨ, ਜ਼ਿੰਕ, ਆਇਓਡੀਨ, ਮੈਗਨੀਸ਼ੀਅਮ ਅਤੇ ਓਮੇਗਾ-3 ਵਰਗੇ ਪੌਸ਼ਟਿਕ ਤੱਤਾਂ ਦਾ ਸਰੋਤ ਹੈ। ਸੀਨੀਅਰ ਮੱਛੀ ਪਾਲਣ ਅਫ਼ਸਰ ਨੇ ਦੱਸਿਆ ਕਿ ਮੱਛੀ ਨੂੰ ਅਨਾਜ ਅਤੇ ਹੋਰ ਖੁਰਾਕੀ ਪਦਾਰਥਾਂ ਦੇ ਨਾਲ ਸੰਤੁਲਿਤ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਭੋਜਨ ਵਿੱਚ ਪ...
ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Local
ਤਰਨ ਤਾਰਨ,  23 ਸਤੰਬਰ :           ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ   ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ, ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਮਿਲਾਉਣ, ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਰੀਕੇ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿ...
ਵਿੱਤੀ ਸਾਖ਼ਰਤਾ ਕੇਂਦਰ ਨੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਲਗਾਏ ਵਿਸ਼ੇਸ਼ ਕੈਂਪ

ਵਿੱਤੀ ਸਾਖ਼ਰਤਾ ਕੇਂਦਰ ਨੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਲਗਾਏ ਵਿਸ਼ੇਸ਼ ਕੈਂਪ

Local
ਤਰਨਤਾਰਨ, 23 ਸਤੰਬਰ : ਪੰਜਾਬ ਨੈਸ਼ਨਲ ਬੈਂਕ ਰਾਹੀਂ ਚਲਾਏ ਜਾ ਰਹੇ ‘ਵਿਕਸਤ ਭਾਰਤ-ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਵਿੱਤੀ ਸਾਖ਼ਰਤਾ ਕੇਂਦਰ ਚੋਹਲਾ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਮਨਰੇਗਾ ਕਾਮਿਆਂ ਦੀ ਭਾਗੀਦਾਰੀ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਲੀਡ ਮੈਨੇਜਰ ਸੰਦੀਪ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ। ਇਨ੍ਹਾਂ ਕੈਂਪਾਂ ਦਾ ਉਦੇਸ਼ ਮਨਰੇਗਾ ਕਾਮਿਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ, ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਵੱਛਤਾ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪਾਂ ਦੌਰਾਨ ਕਾਮਿਆਂ ਨੂੰ ਸਵੱਛਤਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪਾਂ ਦੀ ਅਗਵਾਈ ਵਿੱਤੀ ਸਾਖ਼ਰਤਾ ਕੇਂਦਰ ਚੋਹਲਾ ਸਾਹਿਬ ਦੇ ਸੈਂਟਰ ਮੈਨੇਜਰ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਫਾਇਨੈਂਸ ਕਾਉਂਸਲਰ (ਸਹਾਇਕ ਸੈਂਟ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, ਚਾਰ ਬੱਸਾਂ ਦੇ ਕੀਤੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, ਚਾਰ ਬੱਸਾਂ ਦੇ ਕੀਤੇ ਚਲਾਨ

Local
ਹੁਸ਼ਿਆਰਪੁਰ, 23 ਸਤੰਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਨੇ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ ਨਿਯਮਾਂ ਦੀ ਉਲ਼ੰਘਣਾਂ ਕਰਨ ਵਾਲੀਆਂ ਬੱਸਾਂ ਦੇ ਚਾਲਾਨ ਕੀਤੇ ਗਏ। ਚੈਕਿੰਗ ਦੌਰਾਨ ਆਰ.ਟੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਅੱਜ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 4 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਆਰ.ਟੀ.ਓ. ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤਯੋਗ ਨਹੀਂ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾ...