ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਭਵਾਨੀਗੜ੍ਹ/ਸੰਗਰੂਰ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਲਈ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਸ ਪ੍ਰਗਟਾਈ ਕ...








