ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ
ਚੰਡੀਗੜ੍ਹ, 19 ਨਵੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀ ਫੁਟਬਾਲ (ਪੁਰਸ਼), ਟੀਮ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 10 ਵਜੇ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੀਮਾਂ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲ...