ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਅਗਸਤ: ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ ਮਾਨਤਾਵਾ...








