Saturday, October 3Malwa News
Shadow

Tag: hot news

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਗਸਤ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 1...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

Breaking News
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ...
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ "ਉੱਡਦਾ ਪੰਜਾਬ" ਨੂੰ "ਪੜ੍ਹਦਾ ਪੰਜਾਬ" ਵਿੱਚ ਬਦਲ ਦਿੱਤਾ ਹੈ। ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪ...
ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

Hot News
ਹੁਸ਼ਿਆਰਪੁਰ, 31 ਜੁਲਾਈ: ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਸ਼ਾਮ ਚੁਰਾਸੀ ਹਲਕੇ ਦੀਆਂ ਨਵ-ਨਿਯੁਕਤ 28 ਆਂਗਣਵਾੜੀ ਵਰਕਰਾਂ ਅਤੇ 48 ਹੈਲਪਰਾਂ ਨੂੰ ਅੱਜ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।ਨਿਯੁਕਤੀ ਪੱਤਰ ਸੌਂਪਣ ਵੇਲੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀ ਸਰਕਾਰੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਬਾਲ ਵਿਕਾਸ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਹੋਣਗੀਆਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਵੀ ਹੋਰ ਬਿਹਤਰ ਢੰਗ ਨਾਲ ਪਹੁੰਚੇਗਾ। ਕੈਬਨਿਟ ...
ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 31 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ,...
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

Breaking News
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹ...
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ "ਉੱਡਦਾ ਪੰਜਾਬ" ਨੂੰ "ਪੜ੍ਹਦਾ ਪੰਜਾਬ" ਵਿੱਚ ਬਦਲ ਦਿੱਤਾ ਹੈ। ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ...
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼...
ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

Hot News
ਨਵੀਂ ਦਿੱਲੀ, 30 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਣ 'ਤੇ ਵਿਦਿਆਰਥੀਆਂ ਖਿਲਾਫ ਹੋ ਰਹੀ ਪੁਲਿਸ ਕਾਰਵਾਈ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਪ੍ਰਧਾਨ ਮੰਤਰੀ ਛੋਟੇ-ਛੋਟੇ ਬੱਚਿਆਂ 'ਤੇ ਐਫਆਈਆਰ ਦਰਜ ਕਰਵਾਉਣ 'ਚ ਰੁੱਝੇ ਹੋਏ ਹਨ। ਸਾਡੇ ਪ੍ਰਧਾਨ ਮੰਤਰੀ ਐਮਪੀ-ਐਮਐਲਏ ਖਰੀਦਣ, ਪਾਰਟੀਆਂ ਤੋੜਨ ਅਤੇ ਲੋਕਾਂ ਦੀਆਂ ਵੋਟਾਂ ਕੱਟਣ ਤੇ ਫਰਜ਼ੀ ਵੋਟਾਂ ਜੋੜਨ 'ਚ ਲੱਗੇ ਹੋਏ ਹਨ। ਇਸ ਲਈ ਹੁਣ ਸਾਡੇ ਦੇਸ਼ ਨੂੰ ਇੱਕ ਦੂਰਅੰਦੇਸ਼ ਅਤੇ ਵੱਡੀ ਸੋਚ ਵਾਲੇ ਪ੍ਰਧਾਨ ਮੰਤਰੀ ਦੀ ਲੋੜ ਹੈ। ਵੀਰਵਾਰ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੱਕ ਪਾਸੇ ਚੀਨ ਆਰਟੀਫਿਸ਼ੀਅਲ ਸਨ (ਬਣਾਉਟੀ ਸੂਰਜ) ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਛੋਟੇ-ਛੋਟੇ ਬੱਚਿਆਂ 'ਤੇ ਐਫਆਈਆਰਯ ਦਰਜ ਕਰਵਾਉਣ 'ਚ ਰੁੱਝੇ ਹੋਏ ਹਨ, ਜਿਨ੍ਹਾਂ ਨੇ ...
ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

Hot News
*ਚੰਡੀਗੜ੍ਹ, 30 ਜੁਲਾਈ 2026* ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਾ-ਕੇਂਦਰਿਤ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਰਿਹੈਬਿਲੀਟੇਸ਼ਨ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ। ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦ...