ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।
ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ 'ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ 'ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ...