Saturday, October 3Malwa News
Shadow

Tag: hot news

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

Hot News
ਗਿੱਦੜਬਾਹਾ 29 ਜੁਲਾਈ                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਰੂ ਅਤੇ ਸਮਾਗ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।                      ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ 'ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ' (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

Local
ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।   ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲ...
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ 20 ਬੱਲੇਬਾਜ਼ਾਂ ਵਿੱਚ ਸ਼ਾਮਲ, ਗਿੱਲ ਵਨਡੇ ਵਿੱਚ ਫਿਰ ਤੋਂ ਨੰਬਰ 1 ਬਣਿਆ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ 20 ਬੱਲੇਬਾਜ਼ਾਂ ਵਿੱਚ ਸ਼ਾਮਲ, ਗਿੱਲ ਵਨਡੇ ਵਿੱਚ ਫਿਰ ਤੋਂ ਨੰਬਰ 1 ਬਣਿਆ

National News
ਦੁਬਈ: ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਦੁਆਰਾ ਜਾਰੀ ਤਾਜ਼ਾ T20I ਰੈਂਕਿੰਗ ਵਿੱਚ 230 ਸਥਾਨਾਂ ਦੀ ਛਾਲ ਮਾਰ ਕੇ 48ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਸ਼ੁਭਮਨ ਗਿੱਲ ਨੇ ਵਨਡੇ ਰੈਂਕਿੰਗ ਦੇ ਸਿਖਰ 'ਤੇ ਨਿਊਜ਼ੀਲੈਂਡ ਦੇ ਪ੍ਰਮੁੱਖ ਬੱਲੇਬਾਜ਼ ਡੈਰਿਲ ਮਿਸ਼ੇਲ ਦੀ ਥਾਂ ਲੈ ਲਈ ਹੈ, ਜੋ ਇਸ ਸਾਲ ਜਨਵਰੀ ਤੋਂ ਚੋਟੀ ਦੇ ਸਥਾਨ 'ਤੇ ਕਾਬਜ਼ ਹੈ। ਵੈਭਵ ਨੇ ਜ਼ਿੰਬਾਬਵੇ ਖਿਲਾਫ ਤਿੰਨ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 50.33 ਦੀ ਔਸਤ ਨਾਲ 151 ਦੌੜਾਂ ਬਣਾਈਆਂ, ਜਿਸ ਵਿੱਚ ਦੋ ਅਰਧ ਸੈਂਕੜੇ ਵੀ ਸ਼ਾਮਲ ਹਨ। ਇਸ ਪ੍ਰਭਾਵਸ਼ਾਲੀ ਪ੍ਰਦਰਸ਼ਨ ਨੇ 15 ਸਾਲਾ ਬੱਲੇਬਾਜ਼ ਨੂੰ ਚੋਟੀ ਦੇ 50 ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਹੈ। ਸੂਰਿਆਵੰਸ਼ੀ ਦੇ 536 ਰੇਟਿੰਗ ਅੰਕ ਹਨ। ਇਸ ਦੌਰਾਨ, ਈਸ਼ਾਨ ਕਿਸ਼ਨ 910 ਰੇਟਿੰਗ ਅੰਕਾਂ ਨਾਲ ਟੀ-20ਆਈ ਵਿੱਚ ਨੰਬਰ ਇੱਕ ਬੱਲੇਬਾਜ਼ ਬਣਿਆ ਹੋਇਆ ਹੈ। ਉਹ ਦੂਜੇ ਸਥਾਨ 'ਤੇ ਕਾਬਜ਼ ਪਾਕਿਸਤਾਨ ਦੇ ਸਾਹਿਬਜ਼ਾਦਾ ਫਰਹਾਨ (848) 'ਤੇ ਮਹੱਤਵਪੂਰਨ ਬੜ੍ਹਤ ਬਣਾਈ ਰੱਖਦਾ ਹੈ। ਇਸ ਦੌਰਾਨ, ਤਿਲਕ ਵਰਮਾ ਦੋ ਸਥਾਨ ...
ਜ਼ੁਕਾਮ, ਖੰਘ ਅਤੇ ਗਲੇ ਵਿੱਚ ਖਰਾਸ਼ ਤੋਂ ਰਾਹਤ ਪਾਉਣ ਲਈ ਅਜ਼ਮਾਓ ਇਹ ਤਰੀਕਾ, ਜਾਣੋ ਇਸਤੇਮਾਲ ਕਰਨ ਦਾ ਤਰੀਕਾ

ਜ਼ੁਕਾਮ, ਖੰਘ ਅਤੇ ਗਲੇ ਵਿੱਚ ਖਰਾਸ਼ ਤੋਂ ਰਾਹਤ ਪਾਉਣ ਲਈ ਅਜ਼ਮਾਓ ਇਹ ਤਰੀਕਾ, ਜਾਣੋ ਇਸਤੇਮਾਲ ਕਰਨ ਦਾ ਤਰੀਕਾ

Health
ਮਾਨਸੂਨ ਦੀ ਸ਼ੁਰੂਆਤ ਦੇ ਨਾਲ ਠੰਢਾ ਮੌਸਮ, ਵਧਦੀ ਨਮੀ ਅਤੇ ਵਾਇਰਲ ਇਨਫੈਕਸ਼ਨਾਂ ਦੇ ਤੇਜ਼ੀ ਨਾਲ ਫੈਲਣ ਨਾਲ ਅਕਸਰ ਜ਼ੁਕਾਮ, ਖੰਘ ਅਤੇ ਗਲੇ ਵਿੱਚ ਖਰਾਸ਼ ਹੋਣ ਲੱਗਦੀ ਹੈ। ਇਹ ਸਮੱਸਿਆਵਾਂ ਖਾਸ ਤੌਰ 'ਤੇ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਲਈ ਗੰਭੀਰ ਹੋ ਸਕਦੀਆਂ ਹਨ। ਘਰੇਲੂ ਉਪਚਾਰ ਜ਼ੁਕਾਮ, ਗਲੇ ਵਿੱਚ ਖਰਾਸ਼ ਅਤੇ ਸੰਬੰਧਿਤ ਬੇਅਰਾਮੀ ਨੂੰ ਦੂਰ ਕਰਨ ਵਿੱਚ ਪ੍ਰਭਾਵਸ਼ਾਲੀ ਹਨ। BMJSTR ਦੇ ਇੱਕ ਅਧਿਐਨ ਨੇ ਕਾਲੀ ਮਿਰਚ ਨੂੰ ਅਜਿਹੇ ਉਪਾਅ ਵਜੋਂ ਪਛਾਣਿਆ ਹੈ। ਕਾਲੀ ਮਿਰਚ ਰਸੋਈ ਵਿੱਚ ਵਰਤਿਆ ਜਾਣ ਵਾਲਾ ਮਸਾਲਾ ਹੈ। ਮਸਾਲੇ ਵਜੋਂ ਵਰਤੇ ਜਾਣ ਤੋਂ ਇਲਾਵਾ ਕਾਲੀ ਮਿਰਚ ਆਯੁਰਵੇਦ ਵਿੱਚ ਵੀ ਇੱਕ ਮਹੱਤਵਪੂਰਨ ਸਥਾਨ ਰੱਖਦੀ ਹੈ। ਕਾਲੀ ਮਿਰਚ ਵਿੱਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਕਾਲੀ ਮਿਰਚ ਵਿੱਚ ਪਾਈਪਰੀਨ ਨਾਮਕ ਇੱਕ ਕੁਦਰਤੀ ਮਿਸ਼ਰਣ ਹੁੰਦਾ ਹੈ, ਜਿਸ ਵਿੱਚ ਐਂਟੀਆਕਸੀਡੈਂਟ ਅਤੇ ਸਾੜ ਵਿਰੋਧੀ ਗੁਣ ਹੁੰਦੇ ਹਨ। ਇਹ ਮੈਗਨੀਸ਼ੀਅਮ, ਆਇਰਨ, ਪੋਟਾਸ਼ੀਅਮ, ਫਾਈਬਰ, ਵਿਟਾਮਿਨ ਸੀ ਅਤੇ ਕੇ ਵਰਗੇ ਪੌਸ਼ਟਿਕ ਤੱਤਾਂ ਨਾਲ ਵੀ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ, ਇਸ ਵਿ...
ਕੰਗਨਾ ਰਣੌਤ ਨੇ ਪੀਐਮ ਮੋਦੀ ਦੇ ਸੈਲਫੀ ਸਟਾਈਲ ਦਾ ਨਵਾਂ ਵੀਡੀਓ ਸਾਂਝਾ ਕੀਤਾ, Gen-Z ਦੀ ਫਿਰ ਕੀਤੀ ਨਿੰਦਾ

ਕੰਗਨਾ ਰਣੌਤ ਨੇ ਪੀਐਮ ਮੋਦੀ ਦੇ ਸੈਲਫੀ ਸਟਾਈਲ ਦਾ ਨਵਾਂ ਵੀਡੀਓ ਸਾਂਝਾ ਕੀਤਾ, Gen-Z ਦੀ ਫਿਰ ਕੀਤੀ ਨਿੰਦਾ

Entertainment
ਹੈਦਰਾਬਾਦ: ਕੰਗਨਾ ਰਣੌਤ ਅਤੇ ਸੌਰਵ ਦਾਸ ਵਿਚਕਾਰ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਭਾਜਪਾ ਸੰਸਦ ਮੈਂਬਰ ਅਤੇ "ਕਾਕਰੋਚ ਜਨਤਾ ਪਾਰਟੀ" (ਸੀਜੇਪੀ) ਦੇ ਬੁਲਾਰੇ "ਜਨਰਲ-ਜ਼ੈੱਡ" ਵਿਰੋਧ ਵਿਵਾਦ 'ਤੇ ਨਿੱਜੀ ਹਮਲੇ ਕਰ ਰਹੇ ਹਨ। ਜਨਤਕ ਬਹਿਸ ਦਾ ਇਹ ਨਵਾਂ ਦੌਰ ਉਦੋਂ ਸ਼ੁਰੂ ਹੋਇਆ ਜਦੋਂ ਦਾਸ ਨੇ ਕੰਗਨਾ ਰਣੌਤ ਦੀ ਵਿਦਿਆਰਥੀ ਅੰਦੋਲਨ ਦੀ ਆਲੋਚਨਾ ਨੂੰ ਖਾਰਜ ਕਰ ਦਿੱਤਾ, ਜਿਸ ਤੋਂ ਬਾਅਦ ਅਦਾਕਾਰਾ ਨੇ ਇੰਸਟਾਗ੍ਰਾਮ ਕਹਾਣੀਆਂ ਅਤੇ ਪੋਸਟਾਂ ਰਾਹੀਂ ਸਿੱਧੇ ਤੌਰ 'ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਇੰਸਟਾਗ੍ਰਾਮ 'ਤੇ ਇੱਕ ਨਵਾਂ ਵੀਡੀਓ ਪੋਸਟ ਕੀਤਾ 29 ਜੁਲਾਈ ਨੂੰ ਗੁਰੂ ਪੂਰਨਿਮਾ ਦੇ ਮੌਕੇ 'ਤੇ, ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਨਵਾਂ ਵੀਡੀਓ ਪੋਸਟ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਰੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰੇਰਿਤ ਬਣਾਈ ਹੈ। ਵੀਡੀਓ ਸਾਂਝਾ ਕਰਦੇ ਹੋਏ, ਉਨ੍ਹਾਂ ਨੇ ਲਿਖਿਆ, "ਸਾਡੇ ਪ੍ਰਧਾਨ ਮੰਤਰੀ ਤੋਂ ਪ੍ਰੇਰਿਤ ਇੱਕ ਸੈਲਫੀ ਵੀਡੀਓ ਪੋਸਟ ਕਰ ਰਹੀ ਹਾਂ। ਕਿਰਪਾ ਕਰਕੇ ਮੈਨੂੰ ਮੇਰੇ ਵਿਚਾਰਾਂ 'ਤੇ ਆਪਣੇ ਵਿਚਾਰ ਦੱਸੋ। ਗੁਰੂ ਪੂਰਨਿਮਾ ਦੀਆਂ ਮੁਬ...
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਖੇਤਰ ਦੇ ਮੂਹਰਲੀ ਲਾਇਨ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ, ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੰਮ ਵਾਲੀ ਥਾਂ 'ਤੇ ਆ ਰਹੀਆਂ ਵਿਹਾਰਕ ਚੁਣੌਤੀਆਂ ਨੂੰ ਵਿਸਥਾਰ ਨਾਲ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸੀ। ਇਸ ਮੌਕੇ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੈਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਡਾਇਰੈਕਟਰ ਸ੍ਰੀ ਆਰ. ਐੱਸ. ਢਿੱਲੋਂ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਵੀਰੇਂਦਰ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਿਹਤ ਮੰਤਰੀ ਦੇ ਸਾਹਮਣੇ ਰੱਖੀਆਂ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ...
ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ :  ਮੁੱਖ ਮੰਤਰੀ

ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ :  ਮੁੱਖ ਮੰਤਰੀ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਵਿੱਚ ਸਾਲਾਂ ਤੋਂ ਚੱਲੀ ਆ ਰਹੀ ਭਰਤੀ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤੇ ਹਨ। ਇਸ ਦਾ ਨਤੀਜਾ ਇਹ ਹੈ ਕਿ ਅੱਜ ਨੌਜਵਾਨਾਂ ਨੂੰ ਬਿਨਾਂ ਖਰਚੀ ਅਤੇ ਬਿਨਾਂ ਪਰਚੀ ਤੋਂ ਉਨ੍ਹਾਂ ਦੀ ਮਿਹਨਤ, ਯੋਗਤਾ ਅਤੇ ਪ੍ਰਤਿਭਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿੱਚ ਨਾ ਪਰਚੀ ਚੱਲੇਗੀ, ਨਾ ਖਰਚੀ ਚੱਲੇਗੀ, ਸਿਰਫ਼ ਮੈਰਿਟ ਦੇ ਆਧਾਰ 'ਤੇ ਹੀ ਭਰਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2024 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਕਲਪ ਪੱਤਰ ਵਿੱਚ ਸੂਬੇ ਦੇ 2 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ 42,500 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਾਢੇ 11&...
ਲੰਧਰ ‘ਚ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ, ਮੂਰਤੀ ਦਾ ਉਦਘਾਟਨ ਕਰਕੇ ਕੀਤੀ ਪੂਜਾ-ਅਰਚਨਾ

ਲੰਧਰ ‘ਚ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ, ਮੂਰਤੀ ਦਾ ਉਦਘਾਟਨ ਕਰਕੇ ਕੀਤੀ ਪੂਜਾ-ਅਰਚਨਾ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜਲੰਧਰ ਸਥਿਤ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ। ਉਨ੍ਹਾਂ ਨੇ ਬਾਬਾ ਮੋਹਨ ਦਾਸ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਅਤੇ ਵਿਧੀਵਤ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਮਹਾਪੁਰਸ਼ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਕ ਪਰੰਪਰਾ ਦੇ ਆਧਾਰ ਸਤੰਭ ਹਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਮਾਨਵ ਸੇਵਾ, ਪਰਉਪਕਾਰ, ਪ੍ਰੇਮ, ਭਾਈਚਾਰੇ ਅਤੇ ਲੋਕ ਭਲਾਈ ਲਈ ਸਮਰੱਥ ਕੀਤਾ। ਉਨ੍ਹਾਂ ਦੇ ਆਦਰਸ਼ ਸਮਾਜ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦੇ ਹਨ ਅਤੇ ਸਾਰਿਆਂ ਨੂੰ ਸੇਵਾ ਅਤੇ ਮਾਨਵਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮੋਹਨ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ ਅਤੇ ਜਨ ਸੇਵਾ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਵਿੱਚ ਸਮਾਜਿਕ ਭਾਈਚਾਰਕ, ਨੈਤਿਕ ਮੁੱਲਾਂ ਅਤੇ ਅਧਿਆਤਮਕ ਚੇਤ...
ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਜੁਲਾਈ –ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਯੋਜਨਾ ਤਹਿਤ ਹਰਿਆਣਾ ਨੇ ਪਹਿਲੇ 10 ਵਿਚ ਸਥਾਨ ਹਾਸਲ ਕੀਤਾ ਹੈ। ਇਸ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਗਏ ਹਨ। ਮੁੱਖ ਮੰਤਰੀ 'ਵਿਕਸਿਤ ਭਾਰਤ ਵਿਜ਼ਨ 2047' ਤਹਿਤ ਰੁਜ਼ਗਾਰ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਹਰਿਆਣਾ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਹੁਨਰ ਮੁਕਾਬਲੇ ਵਿੱਚ ਰਾਜ ਦੇ 5 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ ਵਿੱਚ ਆਯੋਜਿਤ ਇਸ ਮੁਕਾਬਲੇ ਵਿੱਚ ਮੈਡਲ ਲਿਆਉਣ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਨੌਕਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਉਮਰੀ ਪਿੰਡ ਵਿੱਚ ਹੁਨਰ ਫੈਕਲਟੀ ਸਿਖਲਾਈ ਲਈ ਰਾਜ ਪੱਧਰੀ ਆਰਟ ਕਲਚਰ ਸੈਂਟਰ...