ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ
ਧੂਰੀ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹ...








