ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ
*ਚੰਡੀਗੜ੍ਹ; 23 ਸਤੰਬਰ 2026: * ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।"ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮ...








