Saturday, October 3Malwa News
Shadow

Tag: hot news

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

Breaking News
ਚੰਡੀਗੜ੍ਹ, 28 ਜੁਲਾਈ: ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ। ...
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।"   ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਦੀ ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

Breaking News
*ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ...
ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

Local
ਜੈਤੋ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਹਤ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਰਾਮੇਆਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਨੂੰ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਲੋਕ ਅਰਪਣ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੇ ਮੈਡੀਕਲ ਟੈਸਟ ਇੱਕੋ ਛੱਤ ਹੇਠ ਬਿਨਾਂ ਕਿਸੇ ਖ਼ਰਚ ਦੇ ਉਪਲਬਧ ਕਰਵਾਏ ਜਾ ਰਹੇ ਹਨ। ਚੇਅਰਮੈਨ ਸ. ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ...
ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 10.30 ਵਜੇ ਕੰਪਿਊਟਰ ਰਿਸੋਰਸ ਸੈਂਟਰ ਨੇੜੇ ਮਿਮਿਟ ਕਾਲਜ ਵਿੱਚ ਲੋਕ ਅਦਾਲਤ ਦੀ ਪ੍ਰਧਾਨਗੀ ਕਰਨਗੇ ਹੈ। 29 ਜੁਲਾਈ ਨੂੰ ਸਵੇਰੇ 10.00 ਵਜੇ ਕੇ.ਜੀ.ਰਿਜੋਰਟ ਮਲੋਟ ਵਿੱਚ ਤੀਆ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ, ਜਦਕਿ 30 ਜੁਲਾਈ ਨੂੰ ਮਿਮਿਟ ਕਾਲਜ ਮਲੋਟ ਵਿਖੇ ਅਵੇਅਰਨੈਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ। ਜਿਕਰਯੋਗ ਹੈ ਕਿ ਇਹਨਾਂ ਸਮਾਗਮਾਂ ਵਿੱਚ ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸਿਰਕਤ ਕਰਨਗੇ।                      ਉਹਨਾਂ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।...
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸੀ.ਬੀ.ਐੱਸ.ਈ ਬਾਹਰਵੀਂ ਜਮਾਤ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸੀ.ਬੀ.ਐੱਸ.ਈ ਬਾਹਰਵੀਂ ਜਮਾਤ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ

Local
ਗੁਰਦਾਸਪੁਰ, 27 ਜੁਲਾਈ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ, ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਚੀਮਾਂ ਪਬਲਿਕ ਸਕੂਲ ਬਟਾਲਾ ਅਤੇ ਰਤਨ ਦਾਈ ਖੋਸਲਾ ਦਾਵ ਮਾਡਲ ਸੀਨੀਅਰ ਸੈਕੰਡਰੀ ਬਿੰਦੂ ਬੱਲਾ ਰਾਮ ਤੀਰਥ ਰੋਡ ਬਟਾਲਾ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 28.07.2026 ਨੂੰ ਪਾਬੰਦੀ ਲਗਾਈ ਗਈ ਹੈ, ਪਰ ਇਹ ਹੁਕਮ ਉਹਨਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ 'ਤੇ ਹੋਣਗੇ । ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਸੀ.ਬੀ.ਐੱਸ.ਈ ਬਾਹਰਵੀਂਜਮਾਤ ਦੀ ਪ੍ਰੀਖਿਆ ਮਿਤੀ 28.07.2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ । ਪ੍ਰੀਖਿਆ ਸਵੇਰੇ 10 ਵਜੇ ਤੇ ਦੁਪਹਿਰ 01.30 ਵਜੇ ਤੱਕ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ...
ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

Local
ਤਰਨ ਤਾਰਨ, 27 ਜੁਲਾਈ :            ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ 'ਚ ਇਹ ਫ਼ਿਲਮ ਦਿਖਾਈ ਜਾ ਰਹੀ ਹੈ ਬੀਤੀ ਸ਼ਾਮ ਡਾਕੂਮੈਂਟਰੀ ਵੈਨਾਂ ਜ਼ਿਲ੍ਹੇ ਦੇ ਪਿੰਡ ਕਸੇਲ, ਕਸੇਲ ਹਵੇਲੀਆਂ, ਭੈਣੀ ਮੱਟੂਆ ਤੇ ਕੰਬੋ ਵਿਖੇ ਪਹੁੰਚੀਆਂ, ਜਿਥੇ ਐਲ.ਈ.ਡੀ. ਸਕਰੀਨਾਂ ’ਤੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਸਮਾਨਤਾ, ਮਨੁੱਖਤਾ ਦੀ ਭਲਾਈ, ਸੱਚ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਸੇਵਾ...
ਕੀ ਬੁਖਾਰ ਹੋਣ ‘ਤੇ ਨਹਾਉਣਾ ਚਾਹੀਦਾ ਹੈ ਜਾਂ ਨਹੀਂ? ਸਮੇਂ ਰਹਿੰਦੇ ਜਾਣ ਲਓ, ਨਹੀਂ ਤਾਂ…

ਕੀ ਬੁਖਾਰ ਹੋਣ ‘ਤੇ ਨਹਾਉਣਾ ਚਾਹੀਦਾ ਹੈ ਜਾਂ ਨਹੀਂ? ਸਮੇਂ ਰਹਿੰਦੇ ਜਾਣ ਲਓ, ਨਹੀਂ ਤਾਂ…

Health
STEPS TO TAKE WHEN YOU HAVE FEVER: ਮਾਨਸੂਨ ਦਾ ਮੌਸਮ ਚੱਲ ਰਿਹਾ ਹੈ ਅਤੇ ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ, ਪਾਣੀ ਭਰਨ ਅਤੇ ਬਦਲਦੇ ਮੌਸਮ ਕਾਰਨ ਮੱਛਰਾਂ ਦੀ ਆਬਾਦੀ ਰੋਜ਼ਾਨਾ ਵੱਧ ਰਹੀ ਹੈ। ਇਸ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਹੋਰ ਕਿਸਮਾਂ ਦੇ ਬੁਖਾਰ ਆਮ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਵਾਇਰਲ ਬੁਖਾਰ ਅਤੇ ਟਾਈਫਾਈਡ ਵੀ ਹੋ ਜਾਂਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਬੁਖਾਰ ਉਦੋਂ ਹੁੰਦਾ ਹੈ ਜਦੋਂ ਸਰੀਰ ਵਿੱਚ ਕੋਈ ਇਨਫੈਕਸ਼ਨ ਹੁੰਦੀ ਹੈ ਅਤੇ ਕਈ ਵਾਰ ਜ਼ੁਕਾਮ ਜਾਂ ਫਲੂ ਦੇ ਨਾਲ ਵੀ ਹੋ ਸਕਦਾ ਹੈ। ਬੁਖਾਰ ਸਰੀਰ ਦਾ ਤਾਪਮਾਨ ਵਧਾਉਂਦਾ ਹੈ। ਇਸ ਲਈ ਬਹੁਤ ਸਾਰੇ ਲੋਕ ਮੰਨਦੇ ਹਨ ਕਿ ਨਹਾਉਣਾ ਇੱਕ ਆਮ ਗਲਤ ਧਾਰਨਾ ਹੈ ਜਦਕਿ ਬਜ਼ੁਰਗ ਅਕਸਰ ਬੁਖਾਰ ਨਾਲ ਨਹਾਉਣ ਦੀ ਸਲਾਹ ਨਹੀਂ ਦਿੰਦੇ ਹਨ। ਡਾਕਟਰ ਅਸਲ ਵਿੱਚ ਸੁਝਾਅ ਦਿੰਦੇ ਹਨ ਕਿ ਸਹੀ ਨਹਾਉਣਾ ਮਹੱਤਵਪੂਰਨ ਰਾਹਤ ਪ੍ਰਦਾਨ ਕਰ ਸਕਦਾ ਹੈ। ਬੁਖਾਰ ਹੋਣ 'ਤੇ ਕਿਹੜੇ ਪਾਣੀ ਨਾਲ ਨਹਾਉਣਾ ਚਾਹੀਦਾ? ਕੋਸੇ ਪਾਣੀ ਨਾਲ ਨਹਾਉਣਾ ਫਾਇਦੇਮੰਦ: ਮਾਹਿਰਾਂ ਦਾ ਕਹਿਣਾ ਹੈ ਕਿ ਬੁਖਾਰ ਹੋਣ 'ਤੇ ਨਹਾਉਣਾ ਬ...
ਰਿਲੀਜ਼ ਲਈ ਤਿਆਰ ‘ਬਟਵਾਰਾ 1947’, ਟ੍ਰੇਲਰ ਕੱਲ੍ਹ ਹੋਏਗਾ ਰਿਲੀਜ਼

ਰਿਲੀਜ਼ ਲਈ ਤਿਆਰ ‘ਬਟਵਾਰਾ 1947’, ਟ੍ਰੇਲਰ ਕੱਲ੍ਹ ਹੋਏਗਾ ਰਿਲੀਜ਼

Entertainment
Batwara 1947: ਸੰਨੀ ਦਿਓਲ ਅਤੇ ਪ੍ਰੀਟੀ ਜ਼ਿੰਟਾ ਸਟਾਰਰ ਫਿਲਮ 'ਬਟਵਾਰਾ 1947' ਦੀ ਰਿਲੀਜ਼ ਮਿਤੀ ਤੇਜ਼ੀ ਨਾਲ ਨੇੜੇ ਆ ਰਹੀ ਹੈ। 'ਬਟਵਾਰਾ 1947' ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ ਅਤੇ ਸੰਨੀ ਦੇ ਪ੍ਰਸ਼ੰਸਕ ਇਸਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸੰਨੀ ਇੱਕ ਵਾਰ ਫਿਰ ਵੰਡ 'ਤੇ ਕੇਂਦ੍ਰਿਤ ਕਹਾਣੀ ਨਾਲ ਸਕ੍ਰੀਨ 'ਤੇ ਵਾਪਸ ਆ ਰਿਹਾ ਹੈ, ਉਸਦੀ ਕਲਾਸਿਕ ਫਿਲਮ 'ਗਦਰ', ਜੋ ਕਿ ਇੱਕ ਅਸਲੀ ਭਾਰਤੀ ਬਲਾਕਬਸਟਰ ਬਣ ਗਈ। 'ਬਟਵਾਰਾ 1947' ਦਰਸ਼ਕਾਂ 'ਤੇ ਕਿੰਨਾ ਪ੍ਰਭਾਵ ਪਾਉਂਦੀ ਹੈ, ਇਹ ਅਗਲੇ ਮਹੀਨੇ ਅਗਸਤ ਵਿੱਚ ਹੀ ਸਾਹਮਣੇ ਆਵੇਗਾ। ਇਸ ਦੌਰਾਨ ਟ੍ਰੇਲਰ ਦੀ ਉਡੀਕ ਕਰਨ ਵਾਲਿਆਂ ਲਈ ਹੁਣ ਤਾਰੀਖ ਦਾ ਖੁਲਾਸਾ ਕੀਤਾ ਗਿਆ ਹੈ, ਸੰਨੀ ਦਿਓਲ ਨੇ ਇਹ ਜਾਣਕਾਰੀ ਇੱਕ ਤਾਜ਼ਾ ਪੋਸਟ ਵਿੱਚ ਸਾਂਝੀ ਕੀਤੀ। ਕਦੋਂ ਰਿਲੀਜ਼ ਹੋਵੇਗਾ 'ਬਟਵਾਰਾ 1947' ਦਾ ਟ੍ਰੇਲਰ? 'ਬਟਵਾਰਾ 1947' ਦਾ ਟ੍ਰੇਲਰ ਜੈਪੁਰ ਵਿੱਚ ਇੱਕ ਸ਼ਾਨਦਾਰ ਸਮਾਗਮ ਵਿੱਚ ਰਿਲੀਜ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮੁੰਬਈ ਵਿੱਚ ਇੱਕ ਲਾਂਚ ਸਮਾਗਮ ਹੋਵੇਗਾ। ਆਮਿਰ ਖਾਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ...
ਅੰਬਾਲਾ ਛਾਉਣੀ ਦੇ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਹੁਣ ਹੋਵੇਗਾ ‘ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਅੰਬਾਲਾ ਛਾਉਣੀ ਦੇ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਹੁਣ ਹੋਵੇਗਾ ‘ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 27 ਜੁਲਾਈ - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪ੍ਰਦੇਸ਼ ਦੇ ਮਹਾਨ ਸਿੱਖਿਆ ਸ਼ਾਸਤਰੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਬਾਲਾ ਛਾਉਣੀ ਸਥਿਤ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਬਦਲ ਕੇ "ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਅੰਬਾਲਾ ਛਾਉਣੀ" ਕੀਤੇ ਜਾਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦਿਆਂ ਮੌਜੂਦਾ ਨੀਤੀ ਵਿੱਚ ਲੋੜੀਂਦੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਆਚਾਰੀਆ ਰਘੁਵੀਰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ, ਭਾਸ਼ਾ ਵਿਗਿਆਨੀ, ਸੰਸਕ੍ਰਿਤ ਅਤੇ ਭਾਰਤੀ ਸੰਸਕ੍ਰਿਤੀ ਦੇ ਮਹਾਨ ਵਿਦਵਾਨ ਅਤੇ ਰਾਸ਼ਟਰ ਭਾਸ਼ਾ ਹਿੰਦੀ ਦੇ ਸਮਰਥਕ ਸਨ। ਉਨ੍ਹਾਂ ਨੇ ਭਾਰਤੀ ਗਿਆਨ ਪਰੰਪਰਾ, ਸੰਸਕ੍ਰਿਤੀ ਅਤੇ ਭਾਸ਼ਾਵਾਂ ਦੇ ਸੰਭਾਲ ਅਤੇ ਪ੍ਰਸਾਰ ਵਿੱਚ ਅਮੁੱਲ ਯੋਗਦਾਨ ਪਾਇਆ। ਉਨ੍ਹਾਂ ਦੇ ਨਾਂ 'ਤੇ ਕਾਲਜ ਦਾ ਨਾਮਕਰਨ ਕੀਤੇ ਜਾਣ ਨਾਲ ਵ...