ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ
ਲਹਿਰਾਗਾਗਾ, 22 ਮਾਰਚ: ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੀਬਾ ਕੈਂਪਸ, ਲਹਿਰਾਗਾਗਾ ਵਿਖੇ ਕਰਵਾਏ ਤਿੰਨ ਰੋਜ਼ਾ ਵਿਰਾਸਤੀ ਅਤੇ ਸਿਰਜਣਾਤਮਕ ਮੇਲਾ ‘ਸਹੁੰ ਪੰਜਾਬ ਦੀ’ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ।
ਮੇਲੇ ਦੇ ਸਮਾਪਨ ਸਮਾਗਮ ਦੌਰਾਨ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਸੂਬੇ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਲਾਕਾਰਾਂ ਵੱਲੋਂ ਪੇਸ਼ ਕੀਤੀਆਂ ਰਚਨਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ ਹੈ ਅਤੇ ਅਜਿਹੇ ਮੇਲੇ ਇਸ ਅਮੋਲ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤ...








