Wednesday, September 30Malwa News
Shadow

Tag: hot news

ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

Local
ਹਰਿਆਣਾ/ਹੁਸ਼ਿਆਰਪੁਰ, 22 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਕਮਿਊਨਿਟੀ ਹੈਲਥ ਸੈਂਟਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਹਸਪਤਾਲ ਜਲਦ ਬਣ ਕੇ ਤਿਆਰ ਹੋਵੇਗਾ ਜਿਥੇ ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।ਕੈਬਨਿਟ ਮੰਤਰੀ ਨੇ ਸਿਹਤ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪ੍ਰੋਜੈਕਟ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ 30 ਬੈੱਡਾਂ ਦੀ ਸਹੂਲਤ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਐਕਸ-ਰੇਅ, ਟੀਕਾਕਰਨ ਅਤੇ ਜੱਚਾ –ਬੱਚਾ ਆਦਿ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੈਂਟਰ ਦਾ ਕੰਮ ਪੂਰੀ ਰਫ਼ਤਾਰ ’ਤੇ ਜਾਰੀ ਹੈ ਅਤੇ ਆਉਂਦੇ ਦੋ ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਪਹਿਲੀ ਅਤੇ ਦੂਜੀ ਮੰਜ਼ਿਲ...
ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ

ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ

Local
ਹੁਸ਼ਿਆਰਪੁਰ, 22 ਸਤੰਬਰ : ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਡਾਇਰੈਕਟਰ ਆਫ਼ ਸੈਂਸਜ਼ ਅਪ੍ਰੇਸ਼ਨਜ਼, ਪੰਜਾਬ ਰਾਹੀਂ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਜ਼ਿਲ੍ਹੇ ਵਿਚ ਫੀਲਡ ਟਰੇਨਰਾਂ ਦੇ ਪਹਿਲੇ ਬੈਚ ਦੀ ਟਰੇਨਿੰਗ ਦੀ ਅੱਜ ਇਥੇ ਸਥਾਨਕ ਨਗਰ ਨਿਗਮ ਵਿਖੇ ਸ਼ੁਰੂਆਤ ਹੋਈ ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਦੀ ਅਗਵਾਈ ਵਿਚ ਅਧਿਆਪਕਾਂ ਨੂੰ ਤਿੰਨ ਦਿਨ ਟਰੇਨਿੰਗ ਦਿੱਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਅਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਟਰੇਨਿੰਗ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਹਿਲੇ ਬੈਚ ਵਿਚ 32 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਦੂਸਰੇ ਬੈਚ ਦੀ ਟਰੇਨਿੰਗ ਮੁਕੰਮਲ ਹੋਣ ਉਪਰੰਤ ਇਹ ਅਧਿਆਪਕ ਅੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਟਰੇਨਿੰਗ ਦੇਣਗੇ ਜੋ 5 ਅਕਤੂਬਰ ਤੋਂ 10 ਨਵੰਬਰ ਤੱਕ ਚੱਲੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵਲੋਂ ਆਪਣੇ ਵੇਰਵੇ ਖੁਦ 16 ਤੋਂ 30 ਨਵੰਬਰ 2026 ਦੇ ਦਰਮਿਆਨ ਦਰਜ਼ ਕੀਤੇ ਜਾ ਸਕਦੇ ਹਨ ਅਤੇ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਵੇਰਵੇ ਦ...
ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਤਰਨ ਤਾਰਨ ਵਿਖੇ ਅੱਜ ਕਰਨਗੇ ‘ਮਹਿਲਾ ਜਨ-ਸੁਣਵਾਈ’

ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਤਰਨ ਤਾਰਨ ਵਿਖੇ ਅੱਜ ਕਰਨਗੇ ‘ਮਹਿਲਾ ਜਨ-ਸੁਣਵਾਈ’

Local
ਤਰਨ ਤਾਰਨ, 22 ਸਤੰਬਰ :     ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜਯਾ ਰਹਾਟਕਰ ਭਲਕੇ 23 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਜ਼ਮੀਨੀ ਪੱਧਰ 'ਤੇ ਸੰਪਰਕ ਮਜ਼ਬੂਤ ਕਰਨ, ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਔਰਤ-ਕੇਂਦਰਿਤ ਪਹਿਲਕਦਮੀਆਂ ਤੇ ਸਹਾਇਤਾ ਪ੍ਰਣਾਲੀਆਂ ਦੀ ਸਮੀਖਿਆ ਕਰਨ ਲਈ ਕਮਿਸ਼ਨ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਆਪਣੇ ਦੌਰੇ ਦੌਰਾਨ ਉਹ ਤਰਨ ਤਾਰਨ ਵਿਖੇ 'ਮਹਿਲਾ ਜਨ-ਸੁਣਵਾਈ' ਕਰਨਗੇ, ਜਿਸ ਨਾਲ ਔਰਤਾਂ ਨੂੰ ਆਪਣੀਆਂ ਸ਼ਿਕਾਇਤਾਂ, ਚਿੰਤਾਵਾਂ ਅਤੇ ਮੁੱਦਿਆਂ ਨੂੰ ਸਿੱਧੇ ਤੌਰ 'ਤੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਇਹ ਜਨ-ਸੁਣਵਾਈ ਭਲਕੇ 23 ਸਤੰਬਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਪੇਂਡੂ ਵਿਕਾਸ ਭਵਨ, ਤਰਨ ਤਾਰਨ ਵਿਖੇ ਹੋਵੇਗੀ। ਇਸ ਸਬੰਧੀ ਰਜਿਸਟਰੇਸ਼ਨ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਆਪਣੇ ਦੌਰੇ ਦੌਰਾਨ ਉਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ "ਨਸ਼ਿਆਂ ਦੀ ਸਮੱਸਿਆ - ਔਰਤਾਂ 'ਤੇ ਪੈਣ ਵਾਲੇ ਬੋਝ ਨੂੰ ਉਜਾਗਰ ਕਰਨਾ" ਵਿਸ਼ੇ 'ਤੇ ਇਕ ਸੈਸ਼ਨ ਨ...
ਮਾਨ ਦੇ ਮੁਨਾਫੇ’ ਕੰਪੇਨ ਤਹਿਤ ਸਰਕਾਰ ਦੀਆਂ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਧਾਇਕ ਬੱਲੂਆਣਾ ਪਹੁੰਚੇ ਹਲਕੇ ਦੇ ਪਿੰਡ ਭਾਗਸਰ

ਮਾਨ ਦੇ ਮੁਨਾਫੇ’ ਕੰਪੇਨ ਤਹਿਤ ਸਰਕਾਰ ਦੀਆਂ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਧਾਇਕ ਬੱਲੂਆਣਾ ਪਹੁੰਚੇ ਹਲਕੇ ਦੇ ਪਿੰਡ ਭਾਗਸਰ

Local
ਬੱਲੂਆਣਾ/ਫਾਜ਼ਿਲਕਾ 22 ਸਤੰਬਰ...    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤੀ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਮੰਗਲਵਾਰ ਨੂੰ ਹਲਕੇ ਦੇ ਪਿੰਡ ਭਾਗਸਰ ਵਿਖੇ ਘਰ- ਘਰ ਪਹੁੰਚ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਕ ਆਮ ਪੰਜਾਬੀ ਪਰਿਵਾਰ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ...
ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਲਾਲ ਚੰਦ ਕਟਾਰੂਚੱਕ  

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਲਾਲ ਚੰਦ ਕਟਾਰੂਚੱਕ  

Hot News
ਚੰਡੀਗੜ੍ਹ/ਪਠਾਨਕੋਟ, ਸਤੰਬਰ 22 : ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿੱਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੀ ਚੌੜਾਈ ਪਹਿਲਾਂ ਕਰੀਬ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ...
ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

Hot News
ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ -   ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਪਾਸੋਂ ਇਹ ਐਵਾਰਡ ਪ੍ਰਾਪਤ ਕੀਤੇ।ਇਸ ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ  ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਉੱਤਮ ਗੰਨਾ ਵਿਕਾਸ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਫਾਜਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਵਰਗ ਵਿਚ  ਦੀ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਇਸੇ ਵਰਗ ਵਿਚ ਦੀ ਭੋਗਪੁਰ ਕੋਆਪਰੇਟਿਵ ਸ਼ੂਗਰ ਮਿਲਜ਼ ਲ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, 22 ਸਤੰਬਰ 2026:- ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਗਾਮੀ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ, ਅਤੇ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨਾਲ ਪੀ.ਐਸ.ਟੀ.ਸੀ. ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਜ਼ਿਲ੍ਹਾ ਪੱਧਰੀ ਮੀਟਿੰਗਾਂ ਮੁਕੰਮਲ ਹੋ ਚੁੱਕੇ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਬਕਾਇਆ ਮਸਲਿਆਂ ਦਾ ਹੱਲ ਕਰਨ ਲਈ ਹੋਣੀਆਂ ਚਾਹੀਦੀਆਂ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਕੀਮ ਤ...
ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪ (24) ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ (34) ਦੋਵੇਂ ਵਾਸੀ ਪਿੰਡ ਰੰਗੜ੍ਹ (ਅੰਮ੍ਰਿਤਸਰ ਦਿਹਾਤੀ), ਅਮਿਤ (23), ਵਾਸੀ ਗੁਰੂ ਕੀ ਵਡਾਲੀ (ਅੰਮ੍ਰਿਤਸਰ), ਹਰਪ੍ਰੀਤ ਸਿੰਘ ਉਰਫ਼ ਹੈਪੀ ਨਿਆਣਾ (26) ਵਾਸੀ ਨਰਾਇਣਗੜ੍ਹ (ਅੰਮ੍ਰਿਤਸਰ), ਚਮਕੌਰ ਸਿੰਘ (30) ਵਾਸੀ ਪਿੰਡ ਵਾਨ ਤਾਰਾ ਸਿੰਘ (ਤਰਨ ਤਾਰਨ), ਕਰਨਪ੍ਰੀਤ ਸਿੰਘ (22)ਵਾਸੀ ਪਿੰਡ ਨੂਰਦੀ (ਤਰਨ ਤਾਰਨ), ਗੌਰਵ (26) ਵਾਸੀ ਕਟੜਾ ਕਰਮ ਸਿੰਘ (ਅੰਮ੍ਰਿਤਸਰ) ਅਤੇ ਵ...
ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

Hot News
ਚੰਡੀਗੜ੍ਹ, 22 ਸਤੰਬਰ: ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.) ਦੀ ਸਮੀਖਿਆ ਮੀਟਿੰਗ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ। ਪ੍ਰਮੁੱਖ ਸਕੱਤਰ-ਕਮ-ਚੇਅਰਮੈਨ (ਐਕਸ-ਓਫੀਸ਼ੀਓ) ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ-ਕਮ-ਮੈਂਬਰ (ਐਕਸ-ਓਫੀਸ਼ੀਓ) ਡਾ. ਹਿਤਿੰਦਰ ਕੌਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਨਵ-ਨਿਯੁਕਤ ਐਕਸ-ਓਫੀਸ਼ੀਓ ਅਤੇ ਗੈਰ-ਸਰਕਾਰੀ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ, ਇਨ੍ਹਾਂ ਵਿੱਚੋਂ ਕਈ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਸ ਵਿਆਪਕ ਪੈਨਲ ਵਿੱਚ ਮਾਹਰ ਮਨੋਵਿਗਿਆਨੀ, ਕਲੀਨਿਕਲ ਮਨੋਵਿਗਿਆਨੀ, ਸਾਈਕਿਆਟ੍ਰਿਕ ਸੋਸ਼ਲ ਵਰਕਰ, ਮਾਨਸਿਕ ਸਿਹਤ ਨਰਸਾਂ, ਐਨ.ਜੀ.ਓ. ਦੇ ਨੁਮਾਇੰਦੇ, ਦੇਖਭਾਲ ਕਰਨ ਵਾਲੇ ਅਤੇ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਸ਼ਾਮਲ ਹਨ, ਤਾਂ ਜੋ ਜ਼ਮੀਨੀ ਹਕੀਕਤਾਂ ਦੇ ਆਧਾਰ 'ਤੇ ਸੂਬਾ ਨੀਤੀ ਤਿ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 22 ਸਤੰਬਰ 2026:ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ। ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਨਗਰ ਕੀਰਤਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱ...