ਨਸ਼ੇ ਵਿਰੁੱਧ ਲੜਾਈ ਸਿਆਸੀ ਨਹੀਂ, ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਮੁਹਿੰਮ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 21 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਕਦੇ ਆਪਣੀ ਖੁਸ਼ਹਾਲੀ, ਜੀਵੰਤਤਾ ਅਤੇ ਮਿਹਨਤਕਸ਼ ਨੌਜਵਾਨਾਂ ਲਈ ਜਾਣੀ ਜਾਂਦੀ ਸੀ, ਪਰ ਅੱਜ ਨਸ਼ਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਇਹ ਲੜਾਈ ਕਿਸੇ ਸਿਆਸੀ ਪਾਰਟੀ ਦੀ ਨਹੀਂ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ।
ਮੁੱਖ ਮੰਤਰੀ ਸੋਮਵਾਰ ਨੂੰ ਅਰਨੀਵਾਲਾ (ਫ਼ਾਜ਼ਿਲਕਾ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਚੌਥੇ ਪੜਾਅ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 18 ਸਤੰਬਰ ਤੋਂ ਸ਼ੁਰੂ ਹੋਈ ਇਹ ਯਾਤਰਾ 30 ਸਤੰਬਰ ਤੱਕ ਚੱਲੇਗੀ ਅਤੇ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹ...








