ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
ਚੰਡੀਗੜ੍ਹ 21 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ 'ਤੇ ਤਿੱਖੇ ਹਮਲੇ ਕਰਦਿਆਂ ਇਤਿਹਾਸਕ ਅਕਾਲੀ ਦਲ ਨੂੰ ਕੁਰਬਾਨੀਆਂ 'ਤੇ ਬਣੀ ਪੰਥਕ ਲਹਿਰ ਤੋਂ ਇੱਕ ਪਰਿਵਾਰਕ ਸਿਆਸੀ ਪਾਰਟੀ ਬਣਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਨੇ ਯੋਜਨਾਬੱਧ ਤਰੀਕੇ ਨਾਲ ਸਿੱਖ ਸੰਸਥਾਵਾਂ 'ਤੇ ਕਬਜ਼ਾ ਕਰਨ ਅਤੇ ਉਨ੍ਹਾਂ ਦੀ ਵਰਤੋਂ ਨਿੱਜੀ ਤੇ ਸਿਆਸੀ ਹਿੱਤਾਂ ਲਈ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਵਿੱਚ ਮਹੀਨਿਆਂ ਤੱਕ ਠਹਿਰਾਈ ਗਈ ਔਰਤ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਅਜਿਹੀਆਂ ਤਾਕਤਾਂ ਕਿਵੇਂ ਦਿੱਤੀਆਂ ਗਈਆਂ, ਵਿਰਸਾ ਸਿੰਘ ਵਾਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਉਸ ਮਹਿਲਾ ਨੂੰ ਉੱਥੇ ਕਿਉਂ ਲਿਆਂਦਾ ਗਿਆ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਸ ਦੀ ਸ਼ਿਕਾਇਤ 'ਤੇ ਕੀ ਕਾਰਵਾਈ ਕੀਤੀ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ...








