Sunday, October 4Malwa News
Shadow

Tag: hot news

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

Hot News
ਤਰਨ ਤਾਰਨ, 12 ਜੁਲਾਈ - ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਐਸ.ਆਈ.ਆਰ-2026 ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਲੜੀ ਤਹਿਤ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ। ਅੱਜ ਛੁੱਟੀ ਦਾ ਦਿਨ ਹੋਣ ਦੇ ਬਾਵਜੂਦ ਸਕੂਲਾਂ ਵਿਚ ਸਥਾਪਤ ਇਨ੍ਹਾਂ ਬੂਥਾਂ ''ਤੇ ਵੋਟਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੇ ਨਾਲ-ਨਾਲ ਸਕੂਲਾਂ ਦੇ ਸਮੂਹ ਅਧਿਆਪਕਾਂ ਨੇ ਵੀ ਵਿਸ਼ੇਸ਼ ਡਿਊਟੀ ਨਿਭਾਈ। ਬੀ.ਐਲ.ਓ ਅਤੇ ਅਧਿਆਪਕਾਂ ਦੀ ਟੀਮ ਨੇ ਆਏ ਹੋਏ ਵੋਟਰਾਂ ਦੇ ਫਾਰਮ ਭਰਨ, ਨਾਮ ਜੁੜਵਾਉਣ, ਪਤਾ ਸੋਧਣ ਅਤੇ ਨਵੀਆਂ ਵੋਟਾਂ ਬਣਾਉਣ ਵਿਚ ਮਦਦ ਕੀਤੀ। ਕੈਂਪਾਂ ਦੀ ਨਿਗਰਾਨੀ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡ...
ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ

Hot News
ਸੰਗਰੂਰ/ ਸੁਨਾਮ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਉਹ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣ ਰਹੇ ਹਨ। ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ...
ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

Hot News
ਮੂਨਕ/ ਸੰਗਰੂਰ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ। ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੀ ਕੰਮਾਂ ਲਈ ਕਿਸੇ ਵੀ ਦਫਤਰ ਵਿੱਚ ਖੱਜਲ ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ। ਮੰਤਰੀ ਗੋਇਲ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਨਿਰਪੱਖ ਸੁਣਵਾਈ ਕੀਤੀ ਜਾਵੇਗੀ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ, ਯੋਗ ਮਾਮਲਿਆਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ...
ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

Hot News
ਕੋਟਕਪੂਰਾ, 12 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ  ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਚ ਹੋਰ ਤੇਜੀਂ ਲਿਆਉਣ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ । ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਜੜਾਂ ਨਾਲ ਜੁੜ ਕੇ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤ...
ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਦਿੜ੍ਹਬਾ, 12 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸੂਲਰ ਵਿਖੇ ਸਥਿਤ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਇੱਕ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਪ੍ਰੋਜੈਕਟ 'ਤੇ ਕੁੱਲ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ। ਵਿੱਤ ਮੰਤਰੀ ਨੇ ਦੱਸਿਆ ਕਿ ਇਸ 60 ਲੱਖ ਰੁਪਏ ਦੇ ਬਜਟ ਨਾਲ ਨਾ ਸਿਰਫ਼ ਘਰਾਟਾਂ ਅਤੇ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ, ਬਲਕਿ ਆਸ-ਪਾਸ ਦੇ ਇਲਾਕੇ ਨੂੰ ਇੱਕ ਸੁੰਦਰ ਰੂਪ ਦਿੱਤਾ ਗਿਆ ਹੈ। ਬੱਚਿਆਂ ਅਤੇ ਸਥਾਨਕ ਲੋਕਾਂ ਲਈ ਇੱਕ ਆਧੁ...
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

Breaking News
*ਚੰਡੀਗੜ੍ਹ, 12 ਜੁਲਾਈ* ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ  ...
ਐਲੂਮੀਨੀਅਮ ਅਤੇ ਸਟੇਨਲੈੱਸ ਸਟੀਲ: ਖਾਣਾ ਪਕਾਉਣ ਲਈ ਕਿਹੜਾ ਕੁੱਕਰ ਵਧੀਆ?

ਐਲੂਮੀਨੀਅਮ ਅਤੇ ਸਟੇਨਲੈੱਸ ਸਟੀਲ: ਖਾਣਾ ਪਕਾਉਣ ਲਈ ਕਿਹੜਾ ਕੁੱਕਰ ਵਧੀਆ?

Health
ALUMINIUM VS STAINLESS STEEL: ਪ੍ਰੈਸ਼ਰ ਕੁੱਕਰ ਰਸੋਈ ਦੇ ਉਨ੍ਹਾਂ ਕੁਝ ਉਪਕਰਨਾਂ ਵਿੱਚੋਂ ਇੱਕ ਹੈ, ਜੋ ਬਹੁਤ ਸਾਰੇ ਭਾਰਤੀ ਘਰਾਂ ਵਿੱਚ ਲਗਭਗ ਹਰ ਰੋਜ਼ ਵਰਤਿਆ ਜਾਂਦਾ ਹੈ। ਭਾਵੇਂ ਤੁਸੀਂ ਕੰਮ ਤੋਂ ਪਹਿਲਾਂ ਦਾਲ ਬਣਾ ਰਹੇ ਹੋ, ਰਾਤ ​​ਦੇ ਖਾਣੇ ਲਈ ਚੌਲ ਪਕਾ ਰਹੇ ਹੋ ਜਾਂ ਤੁਰੰਤ ਇੱਕ ਘੜੇ ਦਾ ਖਾਣਾ ਤਿਆਰ ਕਰ ਰਹੇ ਹੋ, ਅਕਸਰ ਸਟੋਵ 'ਤੇ ਜਾਣਾ ਸਭ ਤੋਂ ਪਹਿਲਾਂ ਹੁੰਦਾ ਹੈ। ਐਲੂਮੀਨੀਅਮ ਅਤੇ ਸਟੇਨਲੈੱਸ ਸਟੀਲ ਦੇ ਪ੍ਰੈਸ਼ਰ ਕੁੱਕਰ ਦੋਵੇਂ ਭਾਰਤੀ ਰਸੋਈਆਂ ਵਿੱਚ ਪ੍ਰਸਿੱਧ ਹਨ, ਪਰ ਇਹ ਟਿਕਾਊਤਾ, ਰੱਖ-ਰਖਾਅ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕਾਫ਼ੀ ਵੱਖਰੇ ਹਨ। ਹਾਲਾਂਕਿ, ਇੱਕ ਨਵਾਂ ਖਰੀਦਣ ਵੇਲੇ, ਲੋਕਾਂ ਨੂੰ ਅਕਸਰ ਇਹ ਫੈਸਲਾ ਕਰਨਾ ਮੁਸ਼ਕਲ ਹੁੰਦਾ ਹੈ ਕਿ ਕੀ ਅਲਮੀਨੀਅਮ ਜਾਂ ਸਟੇਨਲੈੱਸ ਸਟੀਲ ਦਾ ਕੁੱਕਰ ਬਿਹਤਰ ਹੈ। ਬਹੁਤ ਸਾਰੇ ਲੋਕ ਐਲੂਮੀਨੀਅਮ ਨੂੰ ਤਰਜੀਹ ਦਿੰਦੇ ਹਨ, ਕਿਉਂਕਿ ਇਹ ਸਸਤਾ ਹੁੰਦਾ ਹੈ ਅਤੇ ਭੋਜਨ ਨੂੰ ਜਲਦੀ ਪਕਾਉਂਦਾ ਹੈ, ਹਾਲਾਂਕਿ, ਜਦੋਂ ਸਿਹਤ ਅਤੇ ਸੁਰੱਖਿਆ ਦੀ ਗੱਲ ਆਉਂਦੀ ਹੈ, ਤਾਂ ਮਾਹਰ ਐਲੁਮੀਨੀਅਮ ਦੀ ਬਜਾਏ ਸਟੇਨਲੈਸ ਸਟੀਲ ਕੁੱਕਰ ਦੀ ਚੋਣ ਕਰਨ ਦੀ ਸਲਾਹ ਦਿੰ...
ਮਸ਼ਹੂਰ ਟੀਵੀ ਅਦਾਕਾਰ ਹੋਇਆ ਗ੍ਰਿਫ਼ਤਾਰ, 16 ਸਾਲਾ ਲੜਕੀ ਨੂੰ ਪਰੇਸ਼ਾਨ ਕਰਨ ਦਾ ਇਲਜ਼ਾਮ

ਮਸ਼ਹੂਰ ਟੀਵੀ ਅਦਾਕਾਰ ਹੋਇਆ ਗ੍ਰਿਫ਼ਤਾਰ, 16 ਸਾਲਾ ਲੜਕੀ ਨੂੰ ਪਰੇਸ਼ਾਨ ਕਰਨ ਦਾ ਇਲਜ਼ਾਮ

Entertainment
ਮੁੰਬਈ: ਅਦਾਕਾਰ ਰੋਹਿਤ ਚੰਦੇਲ, ਜੋ ਮੁੱਖ ਤੌਰ 'ਤੇ ਟੈਲੀਵਿਜ਼ਨ ਵਿੱਚ ਕੰਮ ਕਰਦਾ ਹੈ, ਉਸਨੂੰ ਘਾਟਕੋਪਰ ਪੁਲਿਸ ਨੇ ਮੁੰਬਈ ਦੇ ਇੱਕ ਪੂਰਬੀ ਉਪਨਗਰ ਵਿੱਚ ਇੱਕ 16 ਸਾਲਾ ਲੜਕੀ ਦਾ ਪਿੱਛਾ ਕਰਨ, ਤੰਗ ਕਰਨ ਅਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਦਾਕਾਰ 'ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (POCSO) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਦੇ ਅਨੁਸਾਰ ਅਦਾਕਾਰ, ਜੋ ਕਿ ਇੱਕ ਪੂਰਬੀ ਉਪਨਗਰ ਦਾ ਨਿਵਾਸੀ ਹੈ, ਉਸਨੇ ਕਥਿਤ ਤੌਰ 'ਤੇ ਆਪਣੇ ਨੰਬਰ ਦੇ ਨਾਲ-ਨਾਲ ਕਈ ਹੋਰ ਨੰਬਰਾਂ ਤੋਂ ਨਾਬਾਲਗ ਨੂੰ ਉਸਦੇ ਮੋਬਾਈਲ ਫੋਨ 'ਤੇ ਵਾਰ-ਵਾਰ ਕਾਲ ਕੀਤਾ ਸੀ, ਕਥਿਤ ਤੌਰ 'ਤੇ ਉਸਨੂੰ ਪਰੇਸ਼ਾਨ ਕੀਤਾ। ਸ਼ਿਕਾਇਤ ਵਿੱਚ ਅੱਗੇ ਇਲਜ਼ਾਮ ਲਗਾਇਆ ਗਿਆ ਹੈ ਕਿ 5 ਜੁਲਾਈ ਨੂੰ ਉਸਨੇ ਉਸਦੀ ਰਿਹਾਇਸ਼ੀ ਇਮਾਰਤ ਦੇ ਨੇੜੇ ਲੜਕੀ ਦਾ ਸਾਹਮਣਾ ਕੀਤਾ, ਉਸਦਾ ਪਿੱਛਾ ਕੀਤਾ, ਝਗੜਾ ਕੀਤਾ, ਉਸ ਨਾਲ ਬਦਸਲੂਕੀ ਕੀਤੀ ਅਤੇ ਆਪਣੇ ਹੱਥਾਂ ਨਾਲ ਕੁੱਟਮਾਰ ਵੀ ਕੀਤੀ। ਪੁਲਿਸ ਨੇ ਉਸ 'ਤੇ BNS ਦੀ ਧਾਰਾ 78, 115 (2) 352 ਅਤੇ POCSO ਐਕਟ ਦੀ ਧਾਰਾ 12 ਦੇ ਤਹਿਤ ਮਾਮਲਾ ਦਰਜ...
ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ

ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ

Haryana
ਚੰਡੀਗੜ੍ਹ, 11 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਜਲ ਨਿਕਾਸੀ ਵਿਵਸਥਾ, ਜਲ-ਭਰਾਵ ਦੀ ਰੋਕਥਾਮ ਅਤੇ ਸੰਭਾਵਿਤ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸ਼ੁੱਕਰਵਾਰ ਦੇਰ ਰਾਤ ਵਿਆਪਕ ਸਮੀਖਿਆ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਉੱਚ ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡਿਵੀਜਨਲ ਕਮਿਸ਼ਨਰਾਂ ਅਤੇ ਸਿੰਚਾਈ, ਜਨਸਿਹਤ ਇੰਜੀਨੀਅਰਿੰਗ, ਸ਼ਹਿਰੀ ਸਥਾਨਕ ਨਿਕਾਏ, ਵਿਕਾਸ ਅਤੇ ਪੰਚਾਇਤ, ਮਾਲ, ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣ, ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ਵਿੱਚ ਰਹਿ ਕੇ ਵਿਵਸਥਾਵਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਥ...
ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹਰਿਆਣਾ – ਖੇਡ ਮੰਤਰੀ ਗੌਰਵ ਗੌਤਮ

ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹਰਿਆਣਾ – ਖੇਡ ਮੰਤਰੀ ਗੌਰਵ ਗੌਤਮ

Haryana
ਚੰਡੀਗੜ੍ਹ, 11 ਜੁਲਾਈ- ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਖੇਡਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸੂਬੇ ਦੀ ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਹਰਿਆਣਾ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸੂਬੇ ਦੇ ਪ੍ਰਤਿਭਾਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਤਗਮੇ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਖੇਡ ਮੰਤਰੀ ਅੱਜ ਰੋਹਤਕ ਦੀ ਮਹਰਿਸ਼ੀ ਦਇਆਨੰਦ ਯੂਨੀਵਰਸਿਟੀ ਵਿੱਚ ਆਯੋਜਿਤ ਅੰਡਰ-23 ਸੀਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਖਿਡਾਰੀਆਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਅਤੇ ਖਾਸ ਕਰਕੇ ਰੋਹਤਕ ਲਈ ਮਾਣ ਵਾਲੀ ਗੱਲ ਹੈ ਕਿ ਇਸ ਵੱਕਾਰੀ ਰਾਸ਼ਟਰੀ ਮੁਕਾਬਲੇ ਦਾ ਆਯੋਜਨ ਇੱਥੇ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਸ ਮੁਕਾਬਲੇ ਵਿੱਚੋਂ...