Sunday, October 4Malwa News
Shadow

Tag: hot news

‘ਕਾਂਗਰਸ ਨੇ ਗਰੀਬਾਂ ਨੂੰ ਹੰਝੂ ਦਿੱਤੇ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਹੰਝੂ ਪੂੰਝਣ ਦਾ ਕੰਮ ਕੀਤਾ’

‘ਕਾਂਗਰਸ ਨੇ ਗਰੀਬਾਂ ਨੂੰ ਹੰਝੂ ਦਿੱਤੇ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਹੰਝੂ ਪੂੰਝਣ ਦਾ ਕੰਮ ਕੀਤਾ’

Haryana
ਚੰਡੀਗੜ੍ਹ, 10 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਅਤੇ ਹਰਿਆਣਾ ਦੀ ਡਬਲ ਇੰਜਣ ਸਰਕਾਰ ਨੇ ਪਾਰਦਰਸ਼ਤਾ, ਸੁਸ਼ਾਸਨ ਅਤੇ ਅੰਤਯੋਦਯ ਦੇ ਸੰਕਲਪ ਨਾਲ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਆਖਰੀ ਕਤਾਰ ਵਿੱਚ ਖੜ੍ਹੇ ਹਰੇਕ ਪਾਤਰ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਹਰੇਕ ਯੋਜਨਾ ਦਾ ਉਦੇਸ਼ ਗਰੀਬ, ਕਿਸਾਨ, ਨੌਜਵਾਨ, ਮਹਿਲਾ, ਬਜ਼ੁਰਗ ਅਤੇ ਸਮਾਜ ਦੇ ਵਾਂਝੇ ਵਰਗਾਂ ਦਾ ਜੀਵਨ ਆਸਾਨ, ਸਨਮਾਨਜਨਕ ਅਤੇ ਆਤਮ-ਨਿਰਭਰ ਬਣਾਉਣਾ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਹਰਿਆਣਾ ਨਿਵਾਸ ਵਿੱਚ ਡੀਬੀਟੀ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਕਾਂਗਰਸ ਨੇ ਆਪਣੇ ਲੰਬੇ ਸ਼ਾਸਨਕਾਲ ਵਿੱਚ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਨਾਮ 'ਤੇ ਸਿਰਫ਼ ਵਾਅਦੇ ਕੀਤੇ, ਜਦੋਂ ਕਿ ਮੌਜੂਦਾ ਸਰਕਾਰ ਨੇ ਉਨ੍ਹਾਂ ...
ਸ਼ਾਹਜ਼ਾਦਪੁਰ ਦੇ ਸਰਕਾਰੀ ਮਹਿਲਾ ਕਾਲਜ ਦਾ ਨਾਮ ਹੁਣ ਹੋਵੇਗਾ ‘ਮਹਾਰਾਣੀ ਪਦਮਾਵਤੀ ਸਰਕਾਰੀ ਮਹਿਲਾ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸ਼ਾਹਜ਼ਾਦਪੁਰ ਦੇ ਸਰਕਾਰੀ ਮਹਿਲਾ ਕਾਲਜ ਦਾ ਨਾਮ ਹੁਣ ਹੋਵੇਗਾ ‘ਮਹਾਰਾਣੀ ਪਦਮਾਵਤੀ ਸਰਕਾਰੀ ਮਹਿਲਾ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 10 ਜੁਲਾਈ - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਮਹਿਲਾ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਅਤੇ ਸਾਡੇ ਅਮੀਰ ਸੱਭਿਆਚਾਰਕ ਇਤਿਹਾਸ ਨੂੰ ਸੰਭਾਲਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਦੇ ਐਲਾਨ ਤਹਿਤ ਸ਼ਾਹਜ਼ਾਦਪੁਰ ਸਥਿਤ ਸਰਕਾਰੀ ਮਹਿਲਾ ਕਾਲਜ ਦਾ ਨਾਮ ਬਦਲ ਕੇ ਹੁਣ 'ਮਹਾਰਾਣੀ ਪਦਮਾਵਤੀ ਸਰਕਾਰੀ ਮਹਿਲਾ ਕਾਲਜ, ਸ਼ਾਹਜ਼ਾਦਪੁਰ' ਕਰਨ ਦੇ ਪ੍ਰਸਤਾਵ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਮਹਾਰਾਣੀ ਪਦਮਾਵਤੀ ਦਾ ਜੀਵਨ ਤਿਆਗ, ਸਾਹਸ ਅਤੇ ਅਦੁੱਤੀ ਆਤਮ-ਸਨਮਾਨ ਦਾ ਪ੍ਰਤੀਕ ਹੈ। ਕਾਲਜ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖੇ ਜਾਣ ਨਾਲ ਨਾ ਸਿਰਫ਼ ਖੇਤਰ ਦੀਆਂ ਵਿਦਿਆਰਥਣਾਂ ਨੂੰ ਪ੍ਰੇਰਨਾ ਮਿਲੇਗੀ, ਸਗੋਂ ਉਹ ਰਾਸ਼ਟਰ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰ ਵੀ ਸੰਜੀਦਗੀ ਨਾਲ ਸਮਝ ਸਕਣਗੀਆਂ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸ਼ਾਨਦਾਰ ਇਤਿਹਾਸ ਅਤੇ ਮਹਾਂਪੁਰਸ਼ਾਂ ਦੀਆਂ ਕੁਰਬਾਨੀਆਂ ਤੋਂ ...
ਹਰਿਆਣਾ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਸੰਕਲਪਿਤ: ਆਰਤੀ ਸਿੰਘ ਰਾਓ

ਹਰਿਆਣਾ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਸੰਕਲਪਿਤ: ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 10 ਜੁਲਾਈ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਹੀ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਸ਼ੁੱਕਰਵਾਰ ਨੂੰ ਰੇਵਾੜੀ ਵਿੱਚ ਬਾਵਲ ਵਿਧਾਨ ਸਭਾ ਖੇਤਰ ਦੇ ਰਾਮਪੁਰਾ ਪਿੰਡ ਤੋਂ 30 ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਜ਼ਿਲ੍ਹਿਆਂ ਲਈ ਰਵਾਨਾ ਕਰਨ ਉਪਰੰਤ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਬਾਲਾ ਦੇ ਨਰਾਇਣਗੜ੍ਹ ਤੋਂ ਸੂਬੇ ਭਰ ਲਈ 40 ਏ.ਐੱਲ.ਐੱਸ. ਐਂਬੂਲੈਂਸਾਂ ਨੂੰ ਰਵਾਨਾ ਕੀਤਾ ਸੀ। ਇਸ ਤਰ੍ਹਾਂ ਕੁੱਲ 70 ਆਧੁਨਿਕ ਐਂਬੂਲੈਂਸਾਂ ਪ੍ਰਦੇਸ਼ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਨਵੀਆਂ ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਅਤਿਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹਨ। ਇਨ੍ਹਾਂ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਜਾਂ ਗੰਭੀਰ ਬਿਮਾਰ ਮਰੀਜ਼ਾਂ ਨੂੰ ਹਸ...
ਪਾਰਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਲਗਾਏ ਜਾਣ ਰੀਚਾਰਜ ਵੈੱਲ – ਮੁੱਖ ਮੰਤਰੀ

ਪਾਰਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਲਗਾਏ ਜਾਣ ਰੀਚਾਰਜ ਵੈੱਲ – ਮੁੱਖ ਮੰਤਰੀ

Haryana
ਚੰਡੀਗੜ੍ਹ, 10 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੀ 3 ਘੰਟੇ ਚੱਲੀ ਮੀਟਿੰਗ ਵਿੱਚ ਪੰਚਕੂਲਾ ਦੇ ਵਿਕਾਸ 'ਤੇ ਵਿਸਥਾਰਪੂਰਵਕ ਸਮੀਖਿਆ ਅਤੇ ਚਰਚਾ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਾਰਕ ਵਿੱਚ, ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਰੀਚਾਰਜ ਵੈੱਲ ਲਗਾਏ ਜਾਣ। ਇਸ ਤੋਂ ਇਲਾਵਾ ਪਾਰਕਾਂ ਵਿੱਚ ਟ੍ਰੀਟ ਕੀਤੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਪੀਐਮਡੀਏ ਦੀ ਚੌਥੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੇ ਅਧੀਨ ਆਉਣ ਵਾਲੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਚਕੂਲਾ ਨੂੰ ਨੰਬਰ ਵਨ ਸ਼ਹਿਰ ਬਣਾਇਆ ਜਾਵੇ। ਇਸ ਲਈ ਵਿਆਪਕ ਪੱਧਰ 'ਤੇ ਕਾਰਜ ਯੋਜਨਾ ਬਣਾ ਕੇ ਅਮਲੀ ਰੂਪ ਦਿੱਤ...
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰ ਜਿੱਤ, ਮੇਅਰ, ਪ੍ਰਧਾਨ ਅਤੇ ਸਾਰੇ ਅਹਿਮ ਅਹੁਦਿਆਂ ’ਤੇ ਕਬਜ਼ਾ

ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰ ਜਿੱਤ, ਮੇਅਰ, ਪ੍ਰਧਾਨ ਅਤੇ ਸਾਰੇ ਅਹਿਮ ਅਹੁਦਿਆਂ ’ਤੇ ਕਬਜ਼ਾ

Hot News
ਚੰਡੀਗੜ੍ਹ, 10 ਜੁਲਾਈ-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਪਣੀ ਜਿੱਤ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਅਬੋਹਰ ਨਗਰ ਨਿਗਮ ਅਤੇ ਮੋਰਿੰਡਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਨਿਰਣਾਇਕ ਜਿੱਤ ਹਾਸਲ ਕੀਤੀ ਹੈ। ਪਾਰਟੀ ਨੇ ਦੋਵਾਂ ਸੰਸਥਾਵਾਂ ਵਿੱਚ ਮੇਅਰ, ਪ੍ਰਧਾਨ ਅਤੇ ਹੋਰ ਸਾਰੇ ਅਹਿਮ ਅਹੁਦਿਆਂ ’ਤੇ ਜਿੱਤ ਦਰਜ ਕੀਤੀ ਹੈ, ਜਿਸ ਨੇ ‘ਆਪ’ ਦੀ ਲੀਡਰਸ਼ਿਪ ਅਤੇ ਸ਼ਾਸਨ ਮਾਡਲ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਵਧਦੇ ਭਰੋਸੇ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਅਬੋਹਰ ਨਗਰ ਨਿਗਮ ਵਿੱਚ ਗਣੇਸ਼ ਕੁਮਾਰ ਸਬਲਾਨੀਆ ਨੂੰ ਮੇਅਰ, ਰੇਸ਼ਮਾ ਬਾਈ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕਿਰਨ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। 50 ਮੈਂਬਰੀ ਨਗਰ ਨਿਗਮ ਵਿੱਚ ‘ਆਪ’ ਉਮੀਦਵਾਰਾਂ ਨੇ 27 ਕੌਂਸਲਰਾਂ ਦੇ ਸਮਰਥਨ ਨਾਲ ਇਹ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਮੋਰਿੰਡਾ ਨਗਰ ਕੌਂਸਲ ਵਿੱਚ ਜਗਪਾਲ ਸਿੰਘ ਜੌਲੀ ਨੂੰ ਪ੍ਰਧਾਨ, ਦਲਜੀਤ ਕੌਰ ਭਿੱਚਰਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਚਿੱਬਰ ਨੂੰ ਮੀਤ ਪ੍ਰਧਾਨ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ; 10 ਜੁਲਾਈ 2026: ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਸਾਰੇ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਪਹਿਲੇ ਦੋ ਪੜਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਤੇ ਤੀਜੇ ਪੜਾਅ ਲਈ ਰਣਨੀਤੀ ਉਲੀਕਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੇ ਨਾਲ, ਡਿਪਟੀ ਕਮਿਸ਼ਨਰਾਂ ਨੂੰ ਆਗਾਮੀ ਸਮਾਂ-ਸੀਮਾਵਾਂ ਪੂਰੀਆਂ ਕਰਨ ਲਈ ਪ੍ਰੇਰਿਤ ਕੀਤਾ।ਰਾਜ ਭਰ ਤੋਂ ਆਏ ਡਿਪਟੀ ਕਮਿਸ਼ਨਰਾਂ ਨ...
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

Breaking News
ਨਵੀਂ ਦਿੱਲੀ, 10 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਵਾਉਣ ਅਤੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ-10 ਸਥਿਤ ਜੇ.ਐਮ.ਡੀ ਟੈਂਟ, ਜਾਪਾਨੀ ਪਾਰਕ ਵਿੱਚ ਸਵੇਰੇ 10 ਵਜੇ ਸੁੰਦਰਕਾਂਡ ਪਾਠ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਬਾਅਦ ਹਨੂਮਾਨ ਜੀ ਦਾ ਆਸ਼ੀਰਵਾਦ ਲੈ ਕੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਦੇ ਘਟਨਾਕ੍ਰਮ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ, ਜਦਕਿ ਸਨਾਤਨ ਦੇ ਇਹਨਾਂ ਗੁਨਾਹਗਾਰਾਂ ਨੂੰ ਫਾਂਸੀ ਮਿਲਣੀ ਚਾਹੀਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਹਰ ਸਨਾਤਨੀ ਹਿੰਦੂ ਦਾ ਧਰਮ ਹੈ ਕਿ ਇਹਨਾਂ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰੇ। ਜਿਹੜੇ ਲੋਕ ਇਹਨਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਯਤਨ ...
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲ...
ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

Hot News
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ। ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

Hot News
ਚੰਡੀਗੜ੍ਹ, 10 ਜੁਲਾਈ: ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ...